17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸੁਖਬੀਰ ਸਿੰਘ ਬਾਦਲ ਨੇ ਐੱਸ.ਸੀ. ਵਿੰਗ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰੌਣਕੀ ਰਾਮ ਨੂੰ ਸਨਮਾਨਿਤ ਕੀਤਾ

ਅਜੀਤ ਡੈਸਕ 31-03-2026
ਧਾਰੀਵਾਲ, 30 ਮਾਰਚ (ਸਵਰਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਜ਼ਿਲ੍ਹਾ ਗੁਰਦਾਸਪੁਰ ਸ਼ਹਿਰੀ ਦੇ ਪ੍ਰਧਾਨ ਸਾਬਕਾ ਸਰਪੰਚ ਰੌਣਕੀ ਰਾਮ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਨਾਲ ਸਨਮਾਨਿਤ ਕਰ ਕੇ ਥਾਪੜਾ ਦਿੱਤਾ ਹੈ | ਇਸ ਮੌਕੇ ਪ੍ਰਧਾਨ ਰੌਣਕੀ ਰਾਮ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿੱਤਾ ਕਿ ਐੱਸ.ਸੀ. ਭਾਈਚਾਰਾ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਕੋਈ ਕਸਰ ਨਹੀਂ ਛੱਡੇਗਾ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇ. ਸੁੱਚਾ ਸਿੰਘ ਲੰਗਾਹ, ਸਾ. ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ, ਸੂਬਾ ਮੀਤ ਪ੍ਰਧਾਨ ਕੰਵਲਜੀਤ ਸਿੰਘ ਚਾਹਲ ਤੋਂ ਇਲਾਵਾ ਹੋਰ ਵੀ ਕਈ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ ਅਗਲੀ ਖ਼ਬਰ ਚੇਅਰਪਰਸਨ ਬਣ ਕੇ ਆਪਣੇ ਪਿੰਡ ਪਾਰੋਵਾਲ ਪਹੁੰਚਣ 'ਤੇ ਦਲਜੀਤ ਕੌਰ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।