ਬਟਾਲਾ, 30 ਮਾਰਚ (ਸਤਿੰਦਰ ਸਿੰਘ)- ਗੁਰੂ ਨਾਨਕ ਕਾਲਜ ਬਟਾਲਾ ਦੇ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਸਵਾਲ-ਜਵਾਬ ਮੁਕਾਬਲਾ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਕੁੱਲ 5 ਟੀਮਾਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਤੇ ਬੌਧਿਕ ਸਮਰੱਥਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੜਾਵਾਂ 'ਚ ਪੁੱਛੇ ਗਏ ਸਵਾਲਾਂ ਦੇ ਬਾਖ਼ੂਬੀ ਜਵਾਬ ਦਿੱਤੇ | ਪਹਿਲਾ ਸਥਾਨ ਅਰਸ਼ਪ੍ਰੀਤ ਕੌਰ, ਨਵਜੋਤ ਕੌਰ ਤੇ ਰਮਨਦੀਪ ਕੌਰ, ਦੂਜਾ ਸਥਾਨ ਜਸਕਰਨਦੀਪ ਸਿੰਘ, ਮਨਰੂਪ ਕੌਰ, ਪ੍ਰਭਜੀਤ ਸਿੰਘ ਅਤੇ ਤੀਜਾ ਸਥਾਨ ਹਰਪ੍ਰੀਤ ਕੌਰ, ਅੰਮਿ੍ਤਪਾਲ ਸਿੰਘ, ਸਤਨਾਮ ਨੂੰ ਹਾਸਲ ਕਰਨ 'ਤੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਸੰਧੂ ਨੇ ਕਿਹਾ ਕਿ ਅਜਿਹੇ ਅਕਾਦਮਿਕ ਮੁਕਾਬਲੇ ਵਿਦਿਆਰਥੀਆਂ ਅੰਦਰ ਨਵੀਂ ਊਰਜਾ ਤੇ ਆਤਮ-ਵਿਸ਼ਵਾਸ ਪੈਦਾ ਕਰਦੇ ਹਨ | ਇਨ੍ਹਾਂ ਰਾਹੀਂ ਨਾ ਸਿਰਫ਼ ਵਿਦਿਆਰਥੀਆਂ ਦੇ ਸਿਲੇਬਸ ਦੀ ਦੁਹਰਾਈ ਹੁੰਦੀ ਹੈ, ਸਗੋਂ ਉਨ੍ਹਾਂ ਨੂੰ ਦੁਨੀਆ ਭਰ ਦੇ ਨਿਵੇਕਲੇ ਗਿਆਨ ਤੇ ਵਿਗਿਆਨਕ ਤੱਥਾਂ ਬਾਰੇ ਵੀ ਨਵੀਂ ਜਾਣਕਾਰੀ ਮਿਲਦੀ ਹੈ | ਇਸ ਮੌਕੇ ਸਾਇੰਸ ਵਿਭਾਗ ਦੇ ਮੁਖੀ ਅਤੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਨਵਤੇਜ ਕੌਰ ਬੇਦੀ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਵਿਚ ਅਹਿਮ ਰੋਲ ਅਦਾ ਕਰਦੇ ਹਨ | ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਵਿਵਹਾਰਕ ਗਿਆਨ ਨਾਲ ਜੋੜਨ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ | ਇਸ ਮੌਕੇ ਡਾ. ਪਰਮਜੀਤ ਕੌਰ ਚਾਹਲ, ਪ੍ਰੋ. ਹਰਮਨਜੀਤ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਗੁਰਸ਼ਰਨ ਕੌਰ, ਪ੍ਰੋ. ਬਚਿੱਤਰ ਸਿੰਘ ਹਾਜ਼ਰ ਸਨ | ਜੱਜਮੈਂਟ ਦੀ ਭੂਮਿਕਾ ਪ੍ਰੋ. ਗਰਦੀਪ ਕੌਰ ਤੇ ਪ੍ਰੋ. ਨਵਦੀਪ ਕੌਰ ਨੇ ਨਿਭਾਈ |