17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਹੋਲੀ ਫ਼ੈਮਲੀ ਕਾਨਵੈਂਟ ਸਕੂਲ 'ਚ ਸਮਾਗਮ ਮਨਾਇਆ

ਅਜੀਤ ਡੈਸਕ 31-03-2026
ਸ੍ਰੀ ਹਰਿਗੋਬਿੰਦਪੁਰ, 30 ਮਾਰਚ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਧੀਰੋਵਾਲ ਵਿਖੇ ਸਥਿਤ ਹੋਲੀ ਫ਼ੈਮਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰੰਭ ਸਮਾਗਮ ਬੜੇ ਉਤਸ਼ਾਹ ਤੇ ਸਾਨੋ-ਸ਼ੌਕਤ ਨਾਲ ਮਨਾਇਆ ਗਿਆ | ਪਿ੍ੰਸੀਪਲ ਅਨੀਸ਼ਾ ਨੇ ਦੱਸਿਆ ਕਿ ਮੁੱਖ ਮਹਿਮਾਨ ਵਜੋਂ ਫਾਦਰ ਐਲਬਿਨ ਐਂਟਨੀ ਪੁੱਜੇ | ਸਕੂਲ ਪਿ੍ੰਸੀਪਲ ਅਨੀਸ਼ਾ ਅਤੇ ਸਕੂਲ ਮੈਨੇਜਰ ਸਿਸਟਰ ਸੁਦੀਪਾ ਨੇ ਸਮਾਗਮ 'ਚ ਪੁੱਜੇ ਨੰਨ੍ਹੇ-ਮੁੰਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਸਵਾਗਤ ਕੀਤਾ | ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਗੀਤ ਨਾਲ ਕੀਤੀ ਜਿਸ ਨਾਲ ਮਾਹੌਲ ਭਾਵਪੂਰਨ ਬਣ ਗਿਆ | ਵਿਦਿਆਰਥੀਆਂ ਵਲੋਂ ਪ੍ਰਾਰਥਨਾ, ਸਵਾਗਤੀ ਡਾਂਸ ਤੇ ਹੋਰ ਰੰਗ-ਬਿਰੰਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਮੁੱਖ ਮਹਿਮਾਨ ਫਾਦਰ ਐਲਬਿਨ ਐਂਟਨੀ ਆਪਣੇ ਪ੍ਰੇਰਣਾਦਾਇਕ ਸੰਦੇਸ਼ ਵਿਚ ਬੱਚਿਆਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ |
ਪਿਛਲੀ ਖ਼ਬਰ ਵਿਧਾਇਕ ਪਾਹੜਾ ਨੇ ਵਾਰਡ ਨੰਬਰ-21 ਪਿੰਡ ਨਬੀਪੁਰ ਕਾਲੋਨੀ 'ਚ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਦਿਵਯਾ ਜਯੋਤੀ ਜਾਗਿ੍ਤੀ ਸੰਸਥਾਨ ਆਸ਼ਰਮ ਸ਼ਹਿਜ਼ਾਦਾ ਵਿਖੇ ਸਤਿਸੰਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।