ਪਠਾਨਕੋਟ, 30 ਮਾਰਚ (ਸੰਧੂ)- ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੈ ਪਾਸੀ ਦੀ ਅਗਵਾਈ ਹੇਠ ਸੁਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਮਾਰਗ 'ਤੇ ਵਾਹਨਾਂ ਦੇ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪ੍ਰਦੂਸ਼ਣ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਚਾਲਕਾਂ ਨੂੰ ਪ੍ਰਦੂਸ਼ਣ ਸੰਬੰਧੀ ਜਾਣਕਾਰੀ ਦਿੱਤੀ ਗਈ | ਵਿਜੈ ਪਾਸੀ ਨੇ ਕਿਹਾ ਕਿ ਗਲੋਬਲ ਵਾਰਮਿੰਗ, ਜਲਵਾਯੂ ਪਰਿਵਰਤਨ ਅਤੇ ਓਜ਼ੋਨ ਪਰਤ ਦੇ ਨੁਕਸਾਨ ਵਰਗੇ ਮੁੱਦਿਆਂ ਨੂੰ ਦੇਖਦੇ ਹੋਏ ਹਰ ਕਿਸੇ ਨੂੰ ਅੱਗੇ ਆ ਕੇ ਯੋਗਦਾਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਹ ਕੈਂਪ ਇਕ ਛੋਟੀ ਪਰ ਮਹੱਤਵਪੂਰਨ ਕੋਸ਼ਿਸ਼ ਹੈ | ਇਸ ਮੌਕੇ ਸਤੀਸ਼ ਪਾਸੀ, ਯੁਵਰਾਜ ਖੋਸਲਾ, ਪਰਵਿੰਦਰ ਸਿੰਘ, ਜਸਵਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਹਸਤੀਆਂ ਹਾਜ਼ਰ ਸਨ |