17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਲੋਕਾਂ ਨਾਲ ਕੀਤੀ ਵਿਚਾਰ ਚਰਚਾ

ਅਜੀਤ ਡੈਸਕ 31-03-2026
ਤਾਰਾਗੜ੍ਹ, 30 ਮਾਰਚ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਵਿਚ ਆਮ ਆਦਮੀ ਪਾਰਟੀ ਵਲੋਂ ਪਿਛਲੇ ਚਾਰ ਸਾਲਾਂ ਦੇ ਸਰਕਾਰ ਵਲੋਂ ਕੀਤੇ ਗਏ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ਤਹਿਤ ਅੱਜ ਪਿੰਡ ਬਕਨੌਰ, ਸਾਹਿਬ ਚੱਕ ਤੇ ਨਰਾਇਣਪੁਰ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਸਟੇਟ ਜਨਰਲ ਸਕੱਤਰ ਮਾਝਾ ਜ਼ੋਨ ਨਰੇਸ਼ ਕੁਮਾਰ ਸੈਣੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਕੌਰ ਆਪਣੇ ਪਾਰਟੀ ਦੇ ਵਰਕਰਾਂ ਨਾਲ ਪਹੁੰਚੇ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੇ ਕੀਤੇ ਗਏ ਕੰਮ ਜਿਵੇਂ 10 ਲੱਖ ਦਾ ਇਲਾਜ ਮੁਫ਼ਤ, 9000 ਖੇਡ ਮੈਦਾਨ, 40 ਹਜ਼ਾਰ ਕਿੱਲੋਮੀਟਰ ਪੇਂਡੂ ਸੰਪਰਕ ਸੜਕਾਂ ਦਾ ਨਿਰਮਾਣ, ਕਿਸਾਨਾਂ ਨੂੰ 8 ਘੰਟੇ ਦਿਨ ਵੇਲੇ ਬਿਜਲੀ, ਪੰਜਾਬ ਦੇ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਤੇ ਪੰਜਾਬ ਵਿਚ ਹਰ ਔਰਤ ਨੂੰ ਹਰ ਮਹੀਨੇ ਹਜ਼ਾਰ ਰੁਪਏ ਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਆਦਿ ਦਾ ਪ੍ਰਚਾਰ ਨੁੱਕਰ ਮੀਟਿੰਗਾਂ ਕਰਕੇ ਲੋਕਾਂ ਨੂੰ ਸਰਕਾਰ ਦੇ ਕੀਤੇ ਕੰਮਾਂ ਬਾਰੇ ਜਾਗਰੂਕ ਕੀਤਾ | ਇਸ ਮੌਕੇ ਉਨ੍ਹਾਂ ਨਾਲ ਠਾਕੁਰ ਬਲਵਾਨ ਸਿੰਘ, ਠਾਕੁਰ ਪ੍ਰਭਾਤ ਸਿੰਘ, ਫ਼ੌਜੀ ਸਤੀਸ਼ ਕੁਮਾਰ ਬਿੱਟੂ ਤੇ ਹੋਰ ਬਹੁਤ ਸਾਰੇ ਪਾਰਟੀ ਦੇ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਨੇ ਜਿੱਤਿਆ ਫਾਈਨਲ ਮੁਕਾਬਲਾ ਅਗਲੀ ਖ਼ਬਰ ਪਠਾਨਕੋਟ ਵਿਚ ਜਨਗਣਨਾ ਦੀ ਤਿਆਰੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।