24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮੰਗਾਂ ਨੂੰ ਲੈ ਕੇ ਅੱਜ ਤੋਂ ਦਾਣਾ ਮੰਡੀਆਂ ਅਣਮਿੱਥੇ ਸਮੇਂ ਲਈ ਬੰਦ- ਪ੍ਰਧਾਨ ਜੌਲੀ

ਅਜੀਤ ਡੈਸਕ 01-04-2026
ਬਟਾਲਾ, 31 ਮਾਰਚ (ਸਤਿੰਦਰ ਸਿੰਘ)-ਬਟਾਲਾ ਆੜ੍ਹਤੀ ਭਾਈਚਾਰੇ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਅੰਦਰ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ | ਦਾਣਾ ਮੰਡੀ ਬਟਾਲਾ ਆੜ੍ਹਤੀਆ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਦਾਣਾ ਮੰਡੀ ਪ੍ਰਧਾਨ ਗੁਰਬਿੰਦਰ ਸਿੰਘ ਜੌਲੀ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਸੂਬਾ ਮੀਤ ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਮਾਸਟਰ ਬਲਜੀਤ ਸਿੰਘ ਕਾਲਾ ਨੰਗਲ, ਹਰਜਿੰਦਰ ਸਿੰਘ ਹਰੂਵਾਲ, ਪਰਮਜੀਤ ਸਿੰਘ ਵੜੈਚ, ਕਵਲਜੀਤ ਸਿੰਘ ਸ਼ਾਹ, ਅਮਨ ਪਰਾਸ਼ਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਆੜ੍ਹਤੀਆਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਵਿਚਾਰ ਚਰਚਾ ਕੀਤੀ ਗਈ ਅਤੇ ਫ਼ੈਡਰੇਸ਼ਨ ਆਫ਼ ਆੜ੍ਹਤੀਆ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਵਲੋਂ ਅੱਜ ਇਕ ਅਪ੍ਰੈਲ ਤੋਂ ਦਾਣਾ ਮੰਡੀਆਂ ਨੂੰ ਬੰਦ ਰੱਖਣ ਦੇ ਫ਼ੈਸਲੇ ਦਾ ਸਮਰਥਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਦਾਣਾ ਮੰਡੀ ਪ੍ਰਧਾਨ ਗੁਰਬਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਅੰਦਰ ਸਾਰੀਆਂ ਦਾਣਾ ਮੰਡੀਆਂ ਅੱਜ ਇਕ ਅਪ੍ਰੈਲ ਤੋਂ ਹੜਤਾਲ 'ਤੇ ਜਾਣਗੀਆਂ ਅਤੇ ਦਾਣਾ ਮੰਡੀਆਂ ਅੰਦਰ ਸਰਕਾਰੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਮੁਕੰਮਲ ਬਾਈਕਾਟ ਰਹੇਗਾ | ਉਨ੍ਹਾਂ ਦੱਸਿਆ ਕਿ ਆੜ੍ਹਤੀ ਭਾਈਚਾਰੇ ਦੀਆਂ ਮੰਗਾਂ ਨੂੰ ਸਰਕਾਰ ਅਣਗੌਲਿਆਂ ਕਰ ਰਹੀ ਹੈ, ਜਿਸ ਕਾਰਨ ਮਜਬੂਰਨ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਆੜ੍ਹਤੀਆਂ ਨੂੰ ਪੂਰੀ ਆੜ੍ਹਤ, ਜਿਹੜੀਆਂ ਦਾਣਾ ਮੰਡੀਆਂ 'ਚ ਕਾਰਟੇਜ ਪ੍ਰਕਿਰਿਆ ਚੱਲ ਰਹੀ ਹੈ, ਉਸ ਨੂੰ ਟਰਾਂਸਪੋਰਟ ਪ੍ਰਕਿਰਿਆ 'ਚ ਬਦਲਿਆ ਜਾਵੇ ਤਾਂ ਜੋ ਆੜ੍ਹਤੀਆਂ ਦਾ ਹੁੰਦਾ ਵਿੱਤੀ ਨੁਕਸਾਨ ਬਚ ਸਕੇ, ਐਫ.ਸੀ.ਆਈ. ਵਲੋਂ ਆੜ੍ਹਤੀਆਂ ਦਾ ਕੱਟਿਆ ਗਿਆ ਪੈਸਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਕਣਕ ਦੀ ਸਟੋਰੇਜ ਸਮੱਸਿਆ ਦਾ ਤੁਰੰਤ ਹੱਲ ਕੱਢਿਆ ਜਾਵੇ ਆਦਿ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਬਟਾਲਾ 'ਚ ਇਕ ਅਪ੍ਰੈਲ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਆੜ੍ਹਤੀਆਂ ਨੂੰ ਮੰਗਾਂ ਨੂੰ ਲੈ ਕੇ ਹੜ੍ਹਤਾਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ | ਇਸ ਮੀਟਿੰਗ 'ਚ ਰਿਪੀ ਬਾਜਵਾ, ਅਮਨ ਪ੍ਰਾਸ਼ਰ, ਹਰਵੰਤ ਸਿੰਘ ਚੱਠਾ, ਅਵਤਾਰ ਸਿੰਘ ਗੁਰਾਇਆ, ਜਗਦੀਸ਼ ਸਿੰਘ ਕਰਨਾਮਾ, ਹਰਦਿਆਲ ਸਿੰਘ ਸ਼ਾਹ, ਰਮੇਸ਼ ਪੱਪੂ, ਰਾਜੂ ਉਮਰਵਾਲ, ਮਨਜੀਤ ਸਿੰਘ ਬਾਜਵਾ, ਅਮਰਜੀਤ ਸਿੰਘ ਘਣੀਆਂ, ਵੀਰਨ ਸਿੰਘ ਵੋਹਰਾ, ਰੁਪਿੰਦਰ ਸਿੰਘ ਕਾਲਾ ਨੰਗਲ, ਸੰਜੀਵ ਚੀਨੀ, ਬਲਵਿੰਦਰ ਕੁਮਾਰ, ਅਰਸ਼ਦੀਪ ਸਿੰਘ, ਲਕਸ਼ਮਣ ਕੁਮਾਰ, ਸੁਖਦੇਵ ਕੁਮਾਰ, ਸੁਰਿੰਦਰ ਕੁਮਾਰ, ਕਿਸ਼ਨ ਜਬਾਲੀਆ, ਕਿਸ਼ਨ ਕੁਮਾਰ ਆਦਿ ਸਮੇਤ ਆੜ੍ਹਤੀ ਤੇ ਮੁਨੀਮ ਭਾਈਚਾਰਾ ਹਾਜ਼ਰ ਸਨ |
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਿੱਪਰ ਨੇ ਕਾਰ ਨੂੰ ਮਾਰੀ ਸਾਈਡ, ਵਾਰ-ਵਾਰ ਬਚੇ ਮਿੱਲ ਦੇ ਮੁਲਾਜ਼ਮ ਅਗਲੀ ਖ਼ਬਰ ਐਸ.ਐਲ. ਬਾਵਾ ਕਾਲਜ ਵਲੋਂ ਕਵਿਤਾ ਪਾਠ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।