ਡੇਹਰੀਵਾਲ ਦਰੋਗਾ, 31 ਮਾਰਚ (ਹਰਦੀਪ ਸਿੰਘ ਸੰਧੂ)-ਥਾਣਾ ਸੇਖਵਾਂ ਅਧੀਨ ਆਉਂਦੇ ਪਿੰਡ ਤੱਤਲਾ ਨਹਿਰ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਏਐਸਆਈ ਸਵਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਨਹਿਰ ਵਿਚ ਇਕ ਵਿਅਕਤੀ ਦੀ ਲਾਸ਼ ਤੈਰ ਰਹੀ ਹੈ, ਜਦੋਂ ਉਨ੍ਹਾਂ ਮੌਕੇ 'ਤੇ ਆ ਕੇ ਦੇਖਿਆ ਤਾਂ ਲਾਸ਼ ਬਹੁਤ ਹੀ ਬੁਰੀ ਤਰ੍ਹਾਂ ਖਰਾਬ ਹੋ ਚੁੱਕੀ ਸੀ, ਜਿਸ ਦੀ ਪਹਿਚਾਣ ਕਰਨਾ ਬਹੁਤ ਹੀ ਮੁਸ਼ਕਿਲ ਸੀ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਨ੍ਹਾਂ ਨੇ ਪਹਿਚਾਣ ਲਈ ਬਟਾਲਾ ਸਿਵਲ ਹਸਪਤਾਲ ਵਿਚ 72 ਘੰਟਿਆਂ ਲਈ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ | ਪਹਿਚਾਣ ਹੋਣ 'ਤੇ ਪੁਲਿਸ ਵਲੋਂ ਅਗਲੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ |