25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਭਾਈ ਤਾਰਾ ਸਿੰਘ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਾਥਪੁਰ ਵਿਖੇ ਕਰਵਾਇਆ ਅੰਮਿ੍ਤ ਸੰਚਾਰ

ਅਜੀਤ ਡੈਸਕ 01-04-2026
ਬਟਾਲਾ, 31 ਮਾਰਚ (ਸਤਿੰਦਰ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਥ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭ ਕੀਤੀ ਗਈ ਸਿੰਘ ਸੱਜੋ ਲਹਿਰ ਤਹਿਤ ਸ਼ਹੀਦ ਭਾਈ ਤਾਰਾ ਸਿੰਘ ਜੀ ਦੀ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਪਿੰਡ ਨਾਥਪੁਰ ਵਿਖੇ ਮਹਾਨ ਅੰਮਿ੍ਤ ਸੰਚਾਰ ਕਰਵਾਇਆ | ਉਪਰੋਕਤ ਜਾਣਕਾਰੀ ਦਿੰਦਿਆਂ ਮੈਂਬਰ ਸ੍ਰੋਮਣੀ ਕਮੇਟੀ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਦੱਸਿਆ ਕਿ ਅੰਮਿ੍ਤ ਸੰਚਾਰ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਨੇ ਖੰਡੇ ਬਾਟੇ ਦੀ ਪਾਹੁਲ ਤਿਆਰ ਕਰ ਕੇ ਅੰਮਿ੍ਤ ਅਭਿਲਾਖੀਆਂ ਨੂੰ ਅੰਮਿ੍ਤ ਦੀ ਦਾਤ ਬਖਸ਼ਿਸ ਕੀਤੀ | ਗੁਰਦੁਆਰਾ ਪ੍ਰਬੰਧਕਾਂ ਤੇ ਸ: ਜਤਿੰਦਰਪਾਲ ਸਿੰਘ ਵਿੱਕੀ ਨੇ ਪੰਜ ਪਿਆਰੇ ਸਾਹਿਬਾਨ ਦਾ ਧੰਨਵਾਦ ਕਰਦਿਆਂ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ | ਪੰਜ ਪਿਆਰੇ ਸਾਹਿਬਾਨ ਵਲੋਂ ਜਤਿੰਦਰਪਾਲ ਸਿੰਘ ਵਿੱਕੀ, ਗੁਰਦੁਆਰਾ ਪ੍ਰਬੰਧਕ, ਭਾਈ ਸਰਵਣ ਸਿੰਘ ਗ੍ਰੰਥੀ, ਪ੍ਰਚਾਰਕਾਂ ਤੇ ਕਵੀਸਰਾਂ ਨੂੰ ਸਿਰੋਪਾਓ ਬਖਸ਼ਿਸ ਕੀਤਾ ਤੇ ਮੈਂਬਰ ਜਥੇ. ਜੱਸਲ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਾਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪ੍ਰਚਾਰਕ ਭਾਈ ਪੰਥਜੀਤ ਸਿੰਘ, ਕਵੀਸ਼ਰ ਮੋਹਨ ਸਿੰਘ, ਪ੍ਰਚਾਰਕ ਭਾਈ ਗੁਰਪਿੰਦਰ ਸਿੰਘ, ਭਾਈ ਤਰਸੇਮ ਸਿੰਘ ਕਵੀਸ਼ਰ, ਭਾਈ ਗੁਰਦੇਵ ਸਿੰਘ ਲੱਧਾ ਮੁੰਡਾ ਕਵੀਸ਼ਰ ਵਲੋਂ ਪਿੰਡਾਂ ਵਿਚ ਜਾ ਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਭਾਈ ਤਰਸੇਮ ਸਿੰਘ ਪ੍ਰਧਾਨ, ਸਿਕੰਦਰ ਸਿੰਘ, ਜੋਗਿੰਦਰ ਸਿੰਘ ਸੰਧੂ ਸਾਬਕਾ ਸਰਪੰਚ, ਦਿਲਬਾਗ ਸਿੰਘ ਸੰਧੂ, ਭਾਈ ਸਰਵਣ ਸਿੰਘ ਗ੍ਰੰਥੀ, ਮੰਗਲ ਸਿੰਘ, ਕਵਲਜੀਤ ਸਿੰਘ, ਭਾਈ ਦਿਲਬਾਗ ਸਿਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਸਪਾ ਵਲੋਂ ਜੇ.ਪੀ. ਭਗਤ ਨੂੰ ਮੁੱਖ ਇੰਚਾਰਜ ਲੋਕ ਸਭਾ ਨਿਯੁਕਤ ਕਰਨ 'ਤੇ ਜ਼ਿਲ੍ਹੇ 'ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਸੀਨੀਅਰ ਸੈਕੰਡਰੀ ਵਿਖੇ ਦਾਖਲਿਆਂ ਲਈ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।