ਗੁਰਦਾਸਪੁਰ, 31 ਮਾਰਚ (ਗੁਰਪ੍ਰਤਾਪ ਸਿੰਘ)-ਪੰਜਾਬ ਵਿਚ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੰਮ ਕੀਤੇ ਹੁੰਦੇ ਤਾਂ ਅੱਜ ਉਨ੍ਹਾਂ ਨੂੰ ਗੈਂਗਸਟਰਾਂ ਦਾ ਸਹਾਰਾ ਨਾ ਲੈਣਾ ਪੈਂਦਾ | ਪੰਜਾਬ ਦੇ ਲੋਕਾਂ ਨੇ ਵੱਖ-ਵੱਖ ਸੰਮਤੀ ਮੈਂਬਰਾਂ ਦੀ ਚੋਣ ਕੀਤੀ ਸੀ | ਪਰ ਜਦੋਂ ਚੇਅਰਮੈਨ ਦੀ ਨਿਯੁਕਤੀ ਦਾ ਸਮਾਂ ਆਇਆ ਤਾਂ ਕੁਝ ਸੰਮਤੀ ਮੈਂਬਰਾਂ ਨੂੰ ਗੈਂਗਸਟਰਾਂ ਵਲੋਂ ਫੋਨ ਕਰਕੇ ਘਰਾਂ ਵਿਚ ਹੀ ਰੁਕਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ | ਇਹ ਗੰਭੀਰ ਦੋਸ਼ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਗੁਰਦਾਸਪੁਰ ਵਿਖੇ ਆਮ ਆਦਮੀ ਪਾਰਟੀ ਉੱਪਰ ਲਗਾਏ ਗਏ | ਉਨ੍ਹਾਂ ਕਿਹਾ ਕਿ ਇਕ ਵਿਅਕਤੀ ਵਲੋਂ ਹੈਰੀ ਚੱਠਾ ਦਾ ਹਵਾਲਾ ਦੇ ਕੇ ਧਮਕੀਆਂ ਦਿੱਤੀਆਂ ਗਈਆਂ ਹਨ ਕਿ ਜੇ ਸੰਮਤੀ ਮੈਂਬਰਾਂ ਚੋਣਾਂ ਵਿਚ ਭਾਗ ਲੈਣਗੇ ਤਾਂ ਉਨ੍ਹਾਂ ਦਾ ਜਾਨੀ ਅਤੇ ਮਾਲੀ ਤੌਰ 'ਤੇ ਨੁਕਸਾਨ ਕੀਤਾ ਜਾਵੇਗਾ | ਜਿਸ ਦੇ ਚੱਲਦਿਆਂ ਉਨ੍ਹਾਂ ਦੇ ਚਾਰ ਤੋਂ ਵੱਧ ਸੰਮਤੀ ਮੈਂਬਰ ਘਰਾਂ ਵਿਚ ਰਹਿਣ ਲਈ ਮਜਬੂਰ ਹੋਏ ਹਨ | ਉਨ੍ਹਾਂ ਕਿਹਾ ਕਿ ਬਕਾਇਦਾ ਤੌਰ 'ਤੇ ਫੋਨ ਕਰਨ ਵਾਲੇ ਵਲੋਂ ਧਾਰੀਵਾਲ ਦੇ 4 ਦੇ ਕਰੀਬ ਸੰਮਤੀ ਮੈਂਬਰਾਂ ਨੂੰ ਇਹ ਧਮਕੀ ਭਰੀਆਂ ਕਾਲਾਂ ਵਿਦੇਸ਼ ਤੋਂ ਕੀਤੀਆਂ ਗਈਆਂ ਹਨ | ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਵਲੋਂ ਮੀਡੀਆ ਸਾਹਮਣੇ ਵਿਦੇਸ਼ਾਂ ਤੋਂ ਆਈਆਂ ਹੋਈਆਂ ਕਾਲਾਂ ਦੇ ਵੇਰਵੇ ਵੀ ਨਸ਼ਰ ਕੀਤੇ ਅਤੇ ਜਿਹੜੇ ਮੈਂਬਰਾਂ ਨੂੰ ਇਹ ਧਮਕੀ ਭਰੀਆਂ ਕਾਲਾਂ ਆਈਆਂ ਹਨ, ਉਨ੍ਹਾਂ ਦੇ ਪਿੰਡਾਂ ਦਾ ਵੀ ਜ਼ਿਕਰ ਕੀਤਾ | ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਲੋਕ ਪੱਖੀ ਕੰਮ ਕੀਤੇ ਹੁੰਦੇ ਤਾਂ ਵੱਖ-ਵੱਖ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਲੋਕ ਜਿੱਤ ਦਾ ਫ਼ਤਵਾ ਦਿੰਦੇ ਹੁਣ ਜਦੋਂ ਕਾਂਗਰਸ ਪਾਰਟੀ ਨੂੰ ਜਿੱਤ ਦਾ ਫ਼ਤਵਾ ਮਿਲ ਰਿਹਾ ਹੈ ਤਾਂ ਵਿਰੋਧੀ ਪਾਰਟੀਆਂ ਗੈਂਗਸਟਰਾਂ ਦੀ ਆੜ ਵਿਚ ਕਾਂਗਰਸੀ ਨੁਮਾਇੰਦਿਆਂ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਲੋਕਤੰਤਰਿਕ ਢਾਂਚੇ ਲਈ ਇਕ ਵੱਡਾ