25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸੁਖਬੀਰ ਸਿੰਘ ਬਾਦਲ ਦੀ ਲੋਕਪਿ੍ਯਤਾ ਹੀ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਲਿਆਏਗੀ : ਸਰਜੇਚੱਕ, ਮੀਰਕਚਾਨਾਂ

ਅਜੀਤ ਡੈਸਕ 01-04-2026
ਕਲਾਨੌਰ, 31 ਮਾਰਚ (ਪੁਰੇਵਾਲ)-ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਨਾਕਾਮੀਆਂ ਤੋਂ ਸੂਬਾ ਵਾਸੀਆਂ ਨੂੰ ਜਾਣੂ ਕਰਵਾਉਣ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ 'ਚ ਲੋਕਾਂ ਨੂੰ ਆਪਣਾ ਏਜੰਡਾ ਦੱਸਣ ਲਈ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ 'ਚ ਉਮੜ ਰਹੇ ਆਪ ਮੁਹਾਰੇ ਇਕੱਠ ਸ: ਸੁਖਬੀਰ ਸਿੰਘ ਬਾਦਲ ਦੀ ਲੋਕਪਿ੍ਯਤਾ ਦੀ ਨਿਸ਼ਾਨੀ ਹੈ ਅਤੇ ਪੰਜਾਬ ਦੇ ਲੋਕਾਂ ਦੇ ਇਸ ਤਰ੍ਹਾਂ ਦੇ ਉਤਸ਼ਾਹ ਨਾਲ ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਆਵੇਗੀ | ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਦਿਲਬਾਗ ਸਿੰਘ ਸਮਰਾ ਮੀਰਕਚਾਨਾਂ, ਅਵਤਾਰ ਸਿੰਘ ਸਰਜੇਚੱਕ ਤੇ ਦੀਦਾਰ ਸਿੰਘ ਕਲਾਨੌਰ ਨੇ ਕੀਤਾ | ਸਰਜੇਚੱਕ, ਸਮਰਾ ਮੀਰਕਚਾਨਾਂ ਨੇ ਕਿਹਾ ਕਿ ਕਲਾਨੌਰ 'ਚ ਹੋਈ ਪੰਜਾਬ ਬਚਾਓ ਰੈਲੀ 'ਚ ਸ: ਸੁਖਬੀਰ ਸਿੰਘ ਬਾਦਲ ਦੇ ਸਵਾਗਤ ਲਈ ਪਹੁੰਚੇ ਵਰਕਰਾਂ ਦਾ ਉਹ ਧੰਨਵਾਦ ਕਰਦੇ ਹਨ | ਅਕਾਲੀ ਆਗੂਆਂ ਕਿਹਾ ਕਿ ਕੱਟੜ ਇਮਾਨਦਾਰੀ ਦੇ ਦਮਗਜੇ ਮਾਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲਿਆ ਕੇ ਸੂਬੇ ਦੇ ਲੋਕ ਆਪਣੇ-ਆਪ ਨੂੰ ਠੱਗੇ ਹੋਏ ਮਹਿਸੂਸ ਕਰਦੇ ਹੋਏ ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦਾ ਰਾਜ ਨੂੰ ਯਾਦ ਕਰਨ ਲੱਗ ਪਏ ਹਨ | ਅਕਾਲੀ ਆਗੂਆਂ ਕਿਹਾ ਕਿ ਜਿਸ ਸਮੇਂ ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸੀ ਉਸ ਸਮੇਂ ਸੂਬੇ ਦਾ ਹਰ ਵਰਗ ਖੁਸ਼ ਹੀ ਨਹੀਂ ਬਲਕਿ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਸੀ, ਇਥੇ ਕਾਰੋਬਾਰੀ ਅਮਨਸ਼ਾਂਤੀ ਦੇ ਮਾਹੌਲ 'ਚ ਆਪਣਾ ਕਾਰੋਬਾਰ ਕਰ ਸਕਦਾ ਸੀ ਅਤੇ ਸ਼ਾਂਤੀ ਪਸੰਦ ਲੋਕ ਆਰਾਮ ਨਾਲ ਜ਼ਿੰਦਗੀ ਬਤੀਤ ਕਰ ਸਕਦੇ ਸਨ, ਜਦਕਿ ਮੌਜ਼ੂਦਾ ਸਮੇਂ 'ਚ 'ਆਪ' ਦੇ ਕਾਰਜਕਾਲ ਦੌਰਾਨ ਸੂਬੇ 'ਚ ਵਿਗੜਦੀ ਕਾਨੂੰਨ ਵਿਵਸਥਾ ਤੋਂ ਲੋਕ ਦੁਖੀ ਹਨ, ਜਿਸ ਲਈ ਉਹ ਸੂਬੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਵਾਲੀ ਸ਼ੋ੍ਰਮਣੀ
ਪਿਛਲੀ ਖ਼ਬਰ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਚ ਨਵੇਂ ਸੈਸ਼ਨ ਲਈ ਦਾਖ਼ਲਾ ਸ਼ੁਰੂ- ਪਿ੍ੰ. ਕੌਸ਼ਲ ਅਗਲੀ ਖ਼ਬਰ 'ਦਾ ਕ੍ਰਾਈਸਟ ਚਰਚ ਸੀ.ਐਨ.ਆਈ. ਦੇ ਉਦਘਾਟਨੀ ਸਮਾਗਮ ਦੌਰਾਨ ਅਹਿਮ ਸ਼ਖਸੀਅਤਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।