25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਵਿਦਿਆਰਥੀਆਂ ਦੇ ਉਤਸ਼ਾਹ ਨਾਲ 'ਉਡਾਣ' ਸਪੋਰਟਸ ਈਵੈਂਟ ਦਾ ਸਫ਼ਲ ਸਮਾਪਨ

ਅਜੀਤ ਡੈਸਕ 01-04-2026
ਗੁਰਦਾਸਪੁਰ, 31 ਮਾਰਚ (ਚੱਕਰਾਜਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜ਼ਨਲ ਕੈਂਪਸ ਗੁਰਦਾਸਪੁਰ ਵਿਖੇ ਬਿਜ਼ਨਸ ਮੈਨੇਜਮੈਂਟ ਐਂਡ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਐਸੋਸੀਏਟ ਡੀਨ ਪ੍ਰੋਫੈਸਰ ਡਾ: ਰਿਸ਼ੀ ਰਾਜ ਸ਼ਰਮਾ ਦੀ ਅਗਵਾਈ ਹੇਠ ਸਪੋਰਟਸ ਈਵੈਂਟ 'ਉਡਾਣ' ਦਾ ਸਮਾਪਤੀ ਸਮਾਗਮ ਕਰਵਾਇਆ ਗਿਆ | ਇਸ ਈਵੈਂਟ ਦਾ ਆਗਾਜ਼ 23 ਮਾਰਚ 2026 ਨੂੰ ਹੋਇਆ ਸੀ ਅਤੇ 30 ਮਾਰਚ ਨੂੰ ਇਸ ਦਾ ਸਫਲਤਾ ਪੂਰਵਕ ਸਮਾਪਨ ਕੀਤਾ ਗਿਆ | ਇਸ ਈਵੈਂਟ ਵਿਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ | ਕਿ੍ਕਟ, ਖੋ-ਖੋ, ਵਾਲੀਬਾਲ, ਫੁੱਟਬਾਲ ਆਦਿ ਖੇਡਾਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਨਾਮ ਵੰਡ ਸਮਾਗਮ ਦੌਰਾਨ ਡਾ: ਰਿਸ਼ੀ ਰਾਜ ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦਾ ਉਤਸ਼ਾਹ ਪੂਰਨ ਮਾਹੌਲ ਦੇਖ ਕੇ ਉਨ੍ਹਾਂ ਨੰੂ ਬੇਹੱਦ ਖੁਸ਼ੀ ਮਹਿਸੂਸ ਹੋਈ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣੇ ਬਹੁਤ ਜ਼ਰੂਰੀ ਹਨ ਅਤੇ ਭਵਿੱਖ ਵਿਚ ਵੀ ਇਹ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਮੇਸ਼ਾ ਵਿਦਿਆਰਥੀਆਂ ਦੀ ਭਲਾਈ ਤੇ ਸਮੁੱਚੇ ਵਿਕਾਸ ਲਈ ਪ੍ਰਤੀਬੱਧ ਰਹੇਗੀ | ਇਸ ਮੌਕੇ ਬਿਜ਼ਨਸ ਮੈਨੇਜਮੈਂਟ ਐਂਡ ਕਾਮਰਸ ਵਿਭਾਗ ਦੇ ਮੁਖੀ ਡਾ: ਅਰਵਿੰਦਰ ਸਿੰਘ ਨੇ ਵੀ ਕਿਹਾ ਕਿ ਵਿਦਿਆਰਥੀਆਂ ਵਲੋਂ ਕੀਤਾ ਇਹ ਉਪਰਾਲਾ ਸ਼ਲਾਘਾਯੋਗ ਹੈ | ਇਸ ਸਮਾਗਮ ਦੀ ਸਫਲ ਆਯੋਜਨਾ ਲਈ ਕੋਆਰਡੀਨੇਟਰ ਵਜੋਂ ਡਾ: ਜੈਮਨਪ੍ਰੀਤ ਕੌਰ ਅਤੇ ਅਨਮੋਲਦੀਪ ਸਿੰਘ ਨੇ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ | ਇਸ ਮੌਕੇ ਡਾ: ਅਨੁਸ਼ੀਤਲ, ਡਾ: ਅਮਰਦੀਪ ਕੌਰ ਸੈਣੀ, ਡਾ: ਅਮਨਦੀਪ ਕੌਰ, ਡਾ: ਸ਼ਮਸ਼ੇਰ ਸਿੰਘ, ਡਾ: ਸਤਬੀਰ ਸਿੰਘ, ਡਾ: ਸ਼ਰਨਜੀਤ ਸਿੰਘ ਅਤੇ ਡਾ: ਸਪਨਾ ਆਦਿ ਵੀ ਹਾਜ਼ਰ |
ਪਿਛਲੀ ਖ਼ਬਰ ਕਾਹਨੂੰਵਾਨ ਬਲਾਕ ਸੰਮਤੀ 'ਚ ਕਾਂਗਰਸ ਦੀ ਇਕ ਪਾਸੜ ਜਿੱਤ ਅਗਲੀ ਖ਼ਬਰ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਚ ਨਵੇਂ ਸੈਸ਼ਨ ਲਈ ਦਾਖ਼ਲਾ ਸ਼ੁਰੂ- ਪਿ੍ੰ. ਕੌਸ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।