25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਐਂਟੀ ਸੈਬੋਟੇਜ ਟੀਮ ਵਲੋਂ ਦੀਨਾਨਗਰ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਚੈਕਿੰਗ

ਅਜੀਤ ਡੈਸਕ 01-04-2026
ਦੀਨਾਨਗਰ, 31 ਮਾਰਚ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਖੇਤਰ ਅੰਦਰ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਅੱਜ ਪੁਲਿਸ ਦੀ ਐਂਟੀ ਸੈਬੋਟੇਜ ਅਤੇ ਡਾਗ ਸਕੂਐਡ ਟੀਮ ਵਲੋਂ ਦੀਨਾਨਗਰ ਦੀਆਂ ਵੱਖ ਵੱਖ ਜਨਤਕ ਥਾਵਾਂ ਉੱਪਰ ਚੈਕਿੰਗ ਅਭਿਆਨ ਚਲਾਇਆ ਗਿਆ | ਦੀਨਾਨਗਰ ਦੇ ਰੇਲਵੇ ਸਟੇਸ਼ਨ, ਬੱਸ ਅੱਡੇ ਅਤੇ ਹੋਰਨਾਂ ਭੀੜਭਾੜ ਵਾਲੇ ਇਲਾਕਿਆਂ ਅੰਦਰ ਚੈਕਿੰਗ ਮੁਹਿੰਮ ਚਲਾਉਣ ਮਗਰੋਂ ਟੀਮ ਇੰਚਾਰਜ ਸਹਾਇਕ ਸਬ ਇੰਸਪੈਕਟਰ ਹਰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅਦਿਤਯ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਦੀ ਇਹ ਮੁਹਿੰਮ ਚਲਾਈ ਗਈ ਹੈ ਅਤੇ ਪੁਲਿਸ ਵਲੋਂ ਸਮੇਂ ਸਮੇਂ 'ਤੇ ਇਹ ਮੁਹਿੰਮ ਚਲਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੰਤਵ ਗੈਰ ਸਮਾਜੀ ਅਨਸਰਾਂ ਦੇ ਮਨਾਂ ਅੰਦਰ ਪੁਲਿਸ ਦਾ ਡਰ ਪੈਦਾ ਕਰਨ, ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣਾ ਅਤੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ | ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਲਵਾਰਸ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ |
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਚੱਕਰੀ ਬਾਜ਼ਾਰ ਬਟਾਲਾ ਵਿਖੇ ਸੀਵਰੇਜ ਪਾਉਣ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਕਾਹਨੂੰਵਾਨ ਬਲਾਕ ਸੰਮਤੀ 'ਚ ਕਾਂਗਰਸ ਦੀ ਇਕ ਪਾਸੜ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।