25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਵਿਧਾਇਕ ਸ਼ੈਰੀ ਕਲਸੀ ਨੇ ਚੱਕਰੀ ਬਾਜ਼ਾਰ ਬਟਾਲਾ ਵਿਖੇ ਸੀਵਰੇਜ ਪਾਉਣ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਸ਼ੈਰੀ ਕਲਸੀ ਚੱਕਰੀ ਬਾਜ਼ਾਰ ਬਟਾਲਾ ਵਿਖੇ ਸੀਵਰੇਜ ਪਾਉਣ ਦਾ ਨੀਂਹ ਪੱਥਰ ਰੱਖਦੇ ਹੋਏ | ਅਜੀਤ ਤਸਵੀਰ <br/> 01-04-2026
ਬਟਾਲਾ, 31 ਮਾਰਚ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਚੱਕਰੀ ਬਾਜ਼ਾਰ ਦੇ ਦੁਕਾਨਦਾਰਾਂ ਦੀ ਮੰਗ ਪੂਰੀ ਕੀਤੀ ਗਈ ਹੈ | ਉਨ੍ਹਾਂ ਵਲੋਂ ਦੁਕਾਨਦਾਰਾਂ ਦੀ ਮੌਜ਼ੂਦਗੀ ਵਿਚ ਚੱਕਰੀ ਬਾਜ਼ਾਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਉਣ ਦਾ ਰੱਖਿਆ ਨੀਂਹ ਪੱਥਰ ਰੱਖਿਆ ਗਿਆ ਹੈ | ਇਸ ਮੌਕੇ ਦੁਕਾਨਦਾਰਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਕਿਸੇ ਵੀ ਪਾਰਟੀ ਦੇ ਆਗੂ ਵਲੋਂ ਇਸ ਸਮੱਸਿਆ ਵੱਲ ਨਹੀਂ ਧਿਆਨ ਨਹੀਂ ਦਿੱਤਾ ਗਿਆ, ਪਰ ਹੁਣ ਵਿਧਾਇਕ ਸ਼ੈਰੀ ਕਲਸੀ ਵਲੋਂ ਉਨ੍ਹਾਂ ਦੀ ਇਹ ਸਮੱਸਿਆ ਹੱਲ ਕੀਤੀ ਜਾ ਰਹੀ ਹੈ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਚੱਕਰੀ ਬਾਜ਼ਾਰ ਆਪਣੇ ਆਪ ਵਿਚ ਵੱਡੀ ਵਿਰਾਸਤ ਸਮੋਈ ਬੈਠਾ ਹੈ ਅਤੇ ਇਸੇ ਬਾਜ਼ਾਰ ਵਿਚ ਹੀ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਮਾਤਾ ਕਾਲੀ ਦੁਆਰੀ ਮੰਦਿਰ ਸੁਸ਼ੋਭਿਤ ਹਨ | ਉਨ੍ਹਾਂ ਦੱਸਿਆ ਕਿ ਚੱਕਰੀ ਬਾਜ਼ਾਰ ਵਾਲਿਆਂ ਦੀ ਮੰਗ ਪੂਰੀ ਕਰਦਿਆਂ ਇਥੇ ਵਿਕਾਸ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈੈ ਅਤੇ ਸਾਰੇ ਦੁਕਾਨਦਾਰਾਂ ਦੀ ਸਹਿਮਤੀ ਤੋਂ ਬਾਅਦ ਚੱਕਰੀ ਬਾਜ਼ਾਰ ਨੂੰ ਹੈਰੀਟੇਜ ਦਿਖ ਵੀ ਪ੍ਰਦਾਨ ਕੀਤੀ ਜਾਵੇਗੀ, ਜਿਸ ਲਈ ਉਹ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਦੀ ਹਰ ਸਮੱਸਿਆ ਦਾ ਨਿਪਟਾਰਾ ਕਰਨ ਲਈ ਉਹ ਵਚਨਬੱਧ ਹਨ | ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਸੁਭਾਸ਼ ਮਹਿਤਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਲਾਇਨ ਰਾਜੀਵ ਵਿੱਗ, ਲੂਥਰਾ ਜਵੈਲਰਜ ਵਾਲੇ, ਸਾਬੀ, ਹਰਵੰਤ ਮਹਾਜਨ, ਹਨੀ ਚੌਹਾਨ, ਵਿੱਕੀ ਚੌਹਾਨ,
ਪਿਛਲੀ ਖ਼ਬਰ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਚ ਨਵੇਂ ਸੈਸ਼ਨ ਲਈ ਦਾਖ਼ਲਾ ਸ਼ੁਰੂ- ਪਿ੍ੰ. ਕੌਸ਼ਲ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਚੱਕਰੀ ਬਾਜ਼ਾਰ ਬਟਾਲਾ ਵਿਖੇ ਸੀਵਰੇਜ ਪਾਉਣ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।