25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਦਾ 5ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 01-04-2026
ਗੁਰਦਾਸਪੁਰ, 31 ਮਾਰਚ (ਚੱਕਰਾਜਾ) - ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਐਲਾਨੇ 5ਵੀਂ ਜਮਾਤ ਦੇ ਨਤੀਜੇ ਵਿਚੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਦਾ ਪੰਜਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਦੇ ਵਿਦਿਆਰਥੀ ਅਰਸ਼ਦੀਪ ਤੇ ਤਨਵੀਰ ਨੇ 100 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਗੁਰਨੂਰ ਸਿੰਘ, ਖੁਸ਼ਪ੍ਰੀਤ, ਰਵਨੀਤ ਕੌਰ ਤੇ ਸੁਹਾਨੀ ਨੇ 99.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਜਪਜੀਤ ਕੌਰ ਨੇ 98.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਬਾਕੀ ਵਿਦਿਆਰਥੀ 97 ਫ਼ੀਸਦੀ ਅੰਕ ਲੈ ਕੇ ਪਾਸ ਹੋਏ | ਪਿ੍ੰਸੀਪਲ ਮੈਡਮ ਕੰਵਲਜੀਤ ਕੌਰ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੰੂ ਵਧਾਈ ਦਿੱਤੀ |
ਪਿਛਲੀ ਖ਼ਬਰ ਥਾਰ ਗੱਡੀ ਥੱਲੇ ਵਿਅਕਤੀ ਨੂੰ ਕੁਚਲਣ ਦੇ ਮਾਮਲੇ 'ਚ ਕੇਸ ਦਰਜ ਅਗਲੀ ਖ਼ਬਰ ਵੀ.ਐੱਮ.ਐੱਸ. ਇੰਸਟੀਚਿਊਟ ਬਟਾਲਾ ਵਿਖੇ ਕੈਂਸਰ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।