21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਆਂਗਣਵਾੜੀ ਸੈਂਟਰਾਂ ਲਈ ਖ਼ਰੀਦੇ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿਰੋਧ

ਅਜੀਤ ਡੈਸਕ 04-04-2026
ਗੁਰਦਾਸਪੁਰ, 3 ਅਪ੍ਰੈਲ (ਗੁਰਪ੍ਰਤਾਪ ਸਿੰਘ)-ਅੱਜ ਪੈ੍ਰੱਸ ਬਿਆਨ ਜਾਰੀ ਕਰਦੇ ਹੋਏ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਨਿਰਮਲ ਕੌਰ ਨੇ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫੋਨ ਆਂਗਣਵਾੜੀ ਪੋਸ਼ਣ ਅਭਿਆਨ ਦੇ ਅਧੀਨ ਆਂਗਣਵਾੜੀ ਸੈਂਟਰਾਂ ਵਿਚ ਦੇਣ ਲਈ ਖ਼ਰੀਦੇ ਸਨ, ਉਹ ਫੋਨ ਹੁਣ ਸਰਵੇ ਕਰਨ ਲਈ ਰੂਰਲ ਡਿਵੈਲਪਮੈਂਟ ਮਹਿਕਮੇ ਨੂੰ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ 13 ਅਪ੍ਰੈਲ ਨੂੰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸ਼ੁਰੂ ਕਰ ਰਹੀ ਹੈ, ਉਸ ਵਿਚ ਆਂਗਣਵਾੜੀ ਵਰਕਰਾਂ ਨੂੰ ਆਪਣੇ ਫੋਨਾਂ ਤੋਂ ਫਾਰਮ ਭਰਨ ਲਈ ਕਿਹਾ ਜਾ ਰਿਹਾ ਹੈ ਪਰ ਆਂਗਣਵਾੜੀ ਵਰਕਰ ਆਪਣੇ ਨਿੱਜੀ ਫੋਨਾਂ ਤੋਂ ਇਹ ਫਾਰਮ ਨਹੀਂ ਭਰਨਗੀਆਂ | ਉਨ੍ਹਾਂ ਕਿਹਾ ਕਿ ਜੇ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਅਭਿਆਨ ਦੇ ਅੰਡਰ ਖ਼ਰੀਦੇ ਸਮਾਰਟ ਫੋਨ ਦੇਵੇਗੀ ਤਾਂ ਹੀ ਇਸ ਯੋਜਨਾ ਦੇ ਫਾਰਮ ਭਰੇ ਜਾਣਗੇ | ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਫਾਰਮਾਂ ਨੂੰ ਅੱਪਲੋਡ ਕਰਨ ਲਈ ਘੱਟੋ ਘੱਟ 100 ਰੁਪਏ ਪ੍ਰਤੀ ਫਾਰਮ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਜਾਣ | ਉਨ੍ਹਾਂ ਕਿਹਾ ਕਿ
ਪਿਛਲੀ ਖ਼ਬਰ ਹਲਕਾ ਵਾਸੀਆਂ ਦੇ ਹਰਮਨ ਪਿਆਰੇ ਨੇਤਾ ਬਣ ਕੇ ਉੱਭਰੇ ਰਮਨ ਬਹਿਲ ਅਗਲੀ ਖ਼ਬਰ ਘੱਲੂਘਾਰਾ ਸਾਹਿਬ ਵਿਖੇ ਨਵਾਬ ਕਪੂਰ ਸਿੰਘ ਯਾਦਗਾਰੀ ਕਿਲ੍ਹਾ 'ਚ ਸਮਾਗਮ ਕੱਲ੍ਹ : ਮਾ. ਜੌਹਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।