21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ਼ਿਵ ਸੈਨਾ ਵਿਦਿਆਲਿਆ ਵਿਖੇ ਸ੍ਰੀ ਹਨੂੰਮਾਨ ਜਨਮ ਉਤਸਵ ਮਨਾਇਆ

ਅਜੀਤ ਡੈਸਕ 04-04-2026
ਗੁਰਦਾਸਪੁਰ, 3 ਅਪ੍ਰੈਲ (ਪੰਕਜ ਸ਼ਰਮਾ)- ਸ੍ਰੀ ਹਨੂੰਮਾਨ ਜਨਮ ਉਤਸਵ ਮੌਕੇ ਸ਼ਿਵ ਸੈਨਾ ਵਿਦਿਆਲਿਆ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਸ਼ਿਵ ਸੈਨਾ ਦੇ ਚੇਅਰਮੈਨ ਤੇ ਸੀਨੀਅਰ ਸੂਬਾ ਉਪ-ਮੁਖੀ ਬਾਲਾ ਸਾਹਿਬ ਠਾਕਰੇ ਹਰਵਿੰਦਰ ਸੋਨੀ ਤੇ ਡਾਇਰੈਕਟਰ ਰਾਜਵੰਤ ਵਿੰਮੀ ਦੀ ਅਗਵਾਈ ਹੇਠ ਸ੍ਰੀ ਹਨੂੰਮਾਨ ਜਨਮ ਉਤਸਵ ਧੂਮਧਾਮ ਨਾਲ ਮਨਾਇਆ | ਇਸ ਮੌਕੇ ਹਰਵਿੰਦਰ ਸੋਨੀ ਤੇ ਰਾਜਵੰਤ ਵਿੰਮੀ ਨੇ ਕਿਹਾ ਕਿ ਸ਼ਿਵ ਸੈਨਾ ਵਿਦਿਆਲਿਆ ਵਿਖੇ ਵਿਦਿਆਰਥੀਆਂ ਨੂੰ ਹਰ ਧਰਮ ਨਾਲ ਸਬੰਧਿਤ ਤਿਉਹਾਰ ਮਨਾਉਣ ਅਤੇ ਹਰ ਧਰਮ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ ਜਾਂਦੀ ਹੈ | ਇਸ ਲਈ ਅੱਜ ਸ੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕਰਕੇ ਉਨ੍ਹਾਂ ਨੇ ਸ੍ਰੀ ਹਨੂੰਮਾਨ ਦੇ ਜੀਵਨ ਦੀਆਂ ਕੁਝ ਝਲਕੀਆਂ ਪੇਸ਼ ਕੀਤੀਆਂ | ਇਸ ਮੌਕੇ ਲਕਸ਼ਮੀ, ਪ੍ਰਥਮ, ਤਨੂਪ੍ਰੀਤ, ਹਰਪ੍ਰੀਤ, ਸਾਹਿਲ, ਸਨੇਹਾ, ਹਰਮਨ, ਪਰੀ, ਸ਼ੋਭਿਤ, ਪੱਲਵੀ, ਜਸਪ੍ਰੀਤ, ਗੁੰਜਨ, ਸ਼ਰਮਜੀਤ, ਨਿਸ਼ਾ, ਨੂਰ, ਕਾਜਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਨੂੰ ਡੂੰਘੀ ਚਿੰਤਾ 'ਚ ਪਾਇਆ <br/> ਅਗਲੀ ਖ਼ਬਰ ਹਲਕਾ ਵਾਸੀਆਂ ਦੇ ਹਰਮਨ ਪਿਆਰੇ ਨੇਤਾ ਬਣ ਕੇ ਉੱਭਰੇ ਰਮਨ ਬਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।