21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖਾਲਸਾ ਕਾਲਜ ਗੁਰਦਾਸਨੰਗਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਦੀ ਪੰਜਾਬ ਦੀ ਨੈਸ਼ਨਲ ਬਾਕਸਿੰਗ ਟੀਮ 'ਚ ਚੋਣ

ਅਜੀਤ ਡੈਸਕ 04-04-2026
ਧਾਰੀਵਾਲ, 3 ਅਪ੍ਰੈਲ (ਸਵਰਨ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੀ 10+2 ਨਾਨ-ਮੈਡੀਕਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੰਜਾਬ ਦੀ ਬਾਕਸਿੰਗ ਟੀਮ ਲਈ ਚੁਣੀ ਗਈ ਹੈ | ਜ਼ਿਕਰਯੋਗ ਹੈ ਕਿ ਨਾਗਪੁਰ, ਮਹਾਂਰਾਸ਼ਟਰ ਵਿਖੇ ਹੋ ਰਹੀ 7ਵੀਂ ਬਾਕਸਿੰਗ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਅੰਡਰ-17 ਵਿਚ ਕਾਲਜ ਵਿਦਿਆਰਥਣ ਸਿਮਰਨਜੀਤ ਕੌਰ ਪੰਜਾਬ ਦੀ ਪ੍ਰਤੀਨਿਧਤਾ ਕਰੇਗੀ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਇਸ ਵਿਦਿਆਰਥਣ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਅਤੇ ਸਖਤ ਮਿਹਨਤ ਦੇ ਸਿੱਟੇ ਵਜੋਂ ਇਹ ਮੁਕਾਮ ਹਾਸਲ ਕੀਤਾ ਹੈ | ਉਨ੍ਹਾਂ ਕਾਲਜ ਪਹੁੰਚਣ 'ਤੇ ਖਿਡਾਰਨ ਸਿਮਰਨਜੀਤ ਕੌਰ ਨੂੰ ਸਨਮਾਨਿਤ ਕਰ ਕੇ ਟੀਮ ਵਿਚ ਵਧੀਆ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ ਤੇ ਕਾਲਜ ਵਲੋਂ ਹਰ ਪੱਖ ਤੋਂ ਬਣਦੀ ਸਹਾਇਤਾ ਦੇਣ ਦੀ ਗੱਲ ਆਖੀ | ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਇੰਸਪੈਕਟਰ ਦੀਪਕਾ ਨੇ ਥਾਣਾ ਕਾਹਨੂੰਵਾਨ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਹਵੇਲੀ ਭਗਤਾਂ ਦੀ ਵਿਖੇ ਭਾਈ ਮਰਦਾਨਾ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।