20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨਿਰੋਈ ਸਿਹਤ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 04-04-2026
ਧਾਰੀਵਾਲ, 3 ਅਪ੍ਰੈਲ (ਸਵਰਨ ਸਿੰਘ)- ਸਥਾਨਕ ਹਿੰਦੂ ਕੰਨਿਆ ਮਹਾਂ ਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐਨ.ਡੀ. ਅਨੰਦ, ਸਕੱਤਰ ਸ੍ਰੀ ਰਮੇਸ ਕੋਹਲੀ, ਪਿ੍ੰਸੀਪਲ ਡਾ. ਰਜਵਿੰਦਰ ਕੌਰ ਦੀ ਅਗਵਾਈ ਹੇਠ ਐਨ.ਐਸ.ਐਸ. ਵਿਭਾਗ ਵਲੋਂ ਕਾਲਜ ਵਿਖੇ ਨਿਰੋਈ ਸਿਹਤ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਡਾ. ਤਮੰਨਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਵਿਦਿਆਰਥਣਾਂ ਨੂੰ ਹਾਈ ਬਲੱਡ ਪ੍ਰੈਸ਼ਰ ਤੇ ਡਾਇਬਿਟੀਜ਼ ਜਿਹੀਆਂ ਬਿਮਾਰੀਆਂ ਦੇ ਹੋਣ ਦੇ ਕਾਰਨਾਂ ਤੇ ਇਨ੍ਹਾਂ ਤੋਂ ਬਚਣ ਦੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਤੇ ਨਾਲ ਹੀ ਆਪਣੇ ਖਾਣ-ਪੀਣ ਵਿਚ ਸਵੱਸਥ ਪੌਸ਼ਟਿਕ ਆਹਾਰ ਦਾ ਪ੍ਰਯੋਗ ਕਰਨ ਦੀ ਸਲਾਹ ਦਿੱਤੀ | ਅੰਤ ਵਿਚ ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਡਾ. ਤਮੰਨਾ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ | ਇਸ ਦੌਰਾਨ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ |
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਗੁਰਮਤਿ ਸਮਾਗਮ ਤੇ ਕਬੱਡੀ ਕੱਪ 5 ਨੂੰ ਅਗਲੀ ਖ਼ਬਰ ਧਾਰਮਿਕ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।