20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ

ਅਜੀਤ ਡੈਸਕ 04-04-2026
ਅੱਚਲ ਸਾਹਿਬ, 3 ਅਪ੍ਰੈਲ (ਗੁਰਚਰਨ ਸਿੰਘ) - ਵਿਧਾਇਕ ਐਡਵੋਕੇਟ ਅਮਰਪਾਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਮਿਸ਼ਰਪੁਰ ਵਿਖੇ ਭਰਵੇਂ ਇਕੱਠ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚਾਰ ਸਾਲਾਂ ਵਿਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਸੀਨੀਅਰ ਆਗੂ ਦਵਿੰਦਰ ਸਿੰਘ ਮਿਸ਼ਰਪੁਰ ਵਲੋਂ ਕੀਤੇ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਲੋਕਾਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਯੋਜਨਾ ਸੁਰੂ ਕੀਤੀ ਹੋਵੇ ਤੇ ਇਸ ਦੇ ਨਾਲ-ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਨਤਾ ਨਾਲ ਜੋ ਵੀ ਗਾਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਸਰਕਾਰ ਬਣਦੀਆਂ ਹੀ ਸੁਰੂ ਕਰ ਦਿੱਤਾ ਗਿਆ | ਇਸ ਮੌਕੇ ਸੀਨੀਅਰ ਆਗੂ ਦਵਿੰਦਰ ਸਿੰਘ ਮਿਸ਼ਰਪੁਰ ਨੇ ਆਏ ਆਗੂਆਂ ਤੇ ਨਗਰ ਵਿਚੋਂ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ | ਉਨ੍ਹਾਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਹਲਕੇ ਦੇ ਲੋਕ ਪੁਰੀ ਤਰ੍ਹਾਂ ਸੰਤੁਸ਼ਟ ਹਨ ਤੇ ਆਉਂਦੀਆਂ 2027 ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਅਹਿਮ ਯੋਗਦਾਨ ਪਾਉਣਗੇ | ਇਸ ਮੌਕੇ ਸਰਪੰਚ ਦਵਿੰਦਰ ਸਿੰਘ, ਸ਼ਰਨਬੀਰ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਪ੍ਰਧਾਨ ਤਕਦੀਰ ਸਿੰਘ ਢਡਿਆਲਾ, ਗੁਰਬੀਰ ਸਿੰਘ ਸੰਧੂ, ਮੱਖਣ ਸਿੰਘ, ਬਲਵਿੰਦਰ ਸਿੰਘ, ਅਮਰੀਕ ਸਿੰਘ, ਅਜੇਪਾਲ ਸਿੰਘ, ਦਰਜੋਤ ਸਿੰਘ, ਅਨਮੋਲ ਸਿੰਘ, ਇੰਦਰਜੀਤ ਸਿੰਘ, ਹਰਮਨ ਖਹਿਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਬੀਰ ਸਿੰਘ ਪੰਨੂੰ ਨੇ ਮੁਨੀਸ਼ ਸਿਸੋਦੀਆ ਨਾਲ ਪਾਰਟੀ ਮੁੱਦਿਆਂ 'ਤੇ ਕੀਤਾ ਵਿਚਾਰ ਵਟਾਂਦਰਾ ਅਗਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਗੁਰਮਤਿ ਸਮਾਗਮ ਤੇ ਕਬੱਡੀ ਕੱਪ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।