20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕ੍ਰਿਸਟਲ ਯੂਰੋਕਿਡਸ ਸਕੂਲ ਦੇ ਵਿਦਿਆਰਥੀ ਨੇ ਚਾਂਦੀ ਦਾ ਤਗਮਾ ਹਾਸਿਲ ਕੀਤਾ <br/>

ਅਜੀਤ ਡੈਸਕ 04-04-2026
ਗੁਰਦਾਸਪੁਰ, 3 ਅਪ੍ਰੈਲ (ਚੱਕਰਾਜਾ)- ਬਾਕਸਿੰਗ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਸ੍ਰੀ ਤਰਨਤਾਰਨ ਸਾਹਿਬ ਵਿਖੇ 18 ਮਾਰਚ ਤੋਂ 24 ਮਾਰਚ ਤੱਕ ਸਬ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚੋਂ ਕ੍ਰਿਸਟਲ ਯੂਰੋਕਿਡਸ ਸਕੂਲ ਦੇ ਵਿਦਿਆਰਥੀ ਜਸਦੀਪ ਸਿੰਘ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ਆਪਣੇ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਜਦੋਂ ਕਿ ਵਿਦਿਆਰਥੀ ਦੀ ਇਸ ਪ੍ਰਾਪਤੀ ਨੰੂ ਲੈ ਕੇ ਉਸ ਦੀ ਚੋਣ ਏਸ਼ੀਅਨ ਟਰਾਇਲ ਲਈ ਵੀ ਹੋਈ ਹੈ | ਸਕੂਲ ਦੇ ਐਮ.ਡੀ. ਅਮਨਦੀਪ ਸਿੰਘ, ਗਗਨਦੀਪ ਸਿੰਘ ਤੇ ਪਿ੍ੰਸੀਪਲ ਕਪਿਲਾ ਸਰਨਾ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਤੇ ਹੋਰਨਾਂ ਬੱਚਿਆਂ ਨੰੂ ਵੀ ਅਜਿਹੇ ਮੁਕਾਬਲੇ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਮਹਾਂਕਾਲੀ ਮੰਦਿਰ 'ਚ ਸ੍ਰੀ ਹਨੰੂਮਾਨ ਜੈਅੰਤੀ ਮਨਾਈ <br/> ਅਗਲੀ ਖ਼ਬਰ ਕਿਸਾਨਾਂ ਨੇ ਨਹਿਰ ਅਪਰਬਾਰੀ ਦੁਆਬ 'ਚ ਡਿੱਗੇ ਰੁੱਖ ਚੁਕਵਾਉਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।