19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ਼ਹੀਦਾਂ ਦੀ ਯਾਦਗਾਰ ਪਾਰਕ 'ਚ ਮੁਹੱਲਾ ਕਲੀਨਿਕ ਨਹੀਂ ਬਣਾਉਣ ਦਿੱਤਾ ਜਾਵੇਗਾ : ਵਾਹਲਾ <br/>

ਅਜੀਤ ਡੈਸਕ 04-04-2026
ਬਟਾਲਾ, 3 ਅਪ੍ਰੈਲ (ਸਤਿੰਦਰ ਸਿੰਘ)- ਸ਼ਹੀਦ ਸੁੱਖਾ ਸਿੰਘ-ਮਹਿਤਾਬ ਸਿੰਘ ਯਾਦਗਾਰ ਪਾਰਕ ਵਿਚ ਮੁਹੱਲਾ ਕਲੀਨਿਕ ਨਹੀਂ ਬਣਾਉਣ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਕੀਤਾ | ਉਨ੍ਹਾਂ ਕਿਹਾ ਕਿ 1998 ਵਿਚ ਇਹ ਪਾਰਕ ਸ਼ਹੀਦਾਂ ਦੀ ਯਾਦ 'ਚ ਬਣਾਇਆ ਗਿਆ ਸੀ ਪਰ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਿਆਂ ਇਸ ਪਾਰਕ ਵਿਚ ਮੁਹੱਲਾ ਕਲੀਨਿਕ ਬਣਾਇਆ ਜਾ ਰਿਹਾ ਹੈ, ਜਦਕਿ ਨਗਰ ਸੁਧਾਰ ਟਰੱਸਟ ਕੋਲ ਹੋਰ ਵੀ ਜਗ੍ਹਾ ਹੈ, ਜਿਥੇ ਇਹ ਕਲੀਨਿਕ ਬਣਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਮੁਹੱਲਾ ਕਲੀਨਿਕ ਬਣਾਉਣ ਦਾ ਕੰਮ ਨਾ ਰੁਕਿਆ ਤਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿਚ ਵੱਡਾ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਜਥੇਬੰਦੀਆਂ ਵਲੋਂ ਅੱਜ ਇਸ ਮਾਮਲੇ ਦਾ ਵਿਰੋਧ ਕੀਤਾ ਗਿਆ ਹੈ, ਉਨ੍ਹਾਂ ਦਾ ਅਸੀਂ ਧੰਨਵਾਦ ਕਰਦੇ ਹਾਂ |

ਪਿਛਲੀ ਖ਼ਬਰ ਇਟਲੀ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ 'ਚ ਖ਼ਾਲਸਾ ਸਾਜਨਾ ਦਿਵਸ 'ਤੇ ਨਗਰ ਕੀਰਤਨ 18 ਨੂੰ : ਕਾਹਲੋਂ <br/... ਅਗਲੀ ਖ਼ਬਰ ਬੱਦਲਵਾਈ ਤੇ ਬਾਰਿਸ਼ ਨੇ ਵਧਾਈ ਚਿੰਤਾ, ਕਿਸਾਨ ਆਗੂਆਂ ਨੇ ਤੁਰੰਤ ਰਾਹਤ ਦੀ ਕੀਤੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।