19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਾਰਿਸ ਮਸੀਹ ਰਹੀਮਾਬਾਦ ਨੇ ਐੱਸ.ਐੱਸ.ਪੀ. ਬਟਾਲਾ ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 04-04-2026
ਕਿਲ੍ਹਾ ਲਾਲ ਸਿੰਘ, 3 ਅਪ੍ਰੈਲ (ਬਲਬੀਰ ਸਿੰਘ)- ਈਸਟਰ ਦੇ ਪਵਿੱਤਰ ਤਿਉਹਾਰ ਮੌਕੇ ਗਿਰਜਾ ਘਰਾਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਆਲ ਇੰਡੀਆ ਘੱਟ ਗਿਣਤੀ ਤੇ ਦਲਿਤ ਸਾਂਝਾ ਫਰੰਟ ਤੇ ਪੰਜਾਬ ਸਰਕਾਰ ਟੂਰਿਜ਼ਮ ਵਿਭਾਗ ਦੇ ਸਾਬਕਾ ਡਾਇਰੈਕਟਰ ਵਾਰਿਸ ਮਸੀਹ ਰਹੀਮਾਬਾਦ ਨੇ ਆਪਣੇ ਸਾਥੀਆਂ ਸਮੇਤ ਪੁਲਿਸ ਜ਼ਿਲ੍ਹਾ ਬਟਾਲਾ ਦੇ ਮੁਖੀ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਨੂੰ ਮੰਗ ਪੱਤਰ ਸੌਂਪਿਆ | ਇਸ ਮੌਕੇ ਵਾਰਿਸ ਮਸੀਹ ਰਹੀਮਾਬਾਦ ਨੇ ਕਿਹਾ ਕਿ 5 ਅਪ੍ਰੈਲ ਸ਼ਾਮ 7 ਵਜੇ ਤੱਕ ਸਾਰੇ ਗਿਰਜਾ ਘਰਾਂ ਵਿਚ ਸੁਰੱਖਿਆ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਇਹ ਮੰਗ ਪੱਤਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਹੈ ਕਿ ਇਸ ਸੰਬੰਧੀ ਪੁਖਤਾਂ ਪ੍ਰਬੰਧ ਕੀਤੇ ਜਾਣਗੇ | ਇਸ ਮੌਕੇ ਬਲਦੇਵ ਮਸੀਹ, ਸਾਜਨ ਮਸੀਹ, ਦਰਸ਼ਨ ਮਸੀਹ, ਸ਼ਮਸ਼ੇਰ ਸਿੰਘ, ਲਾਲੀ ਮਸੀਹ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਐਮ.ਆਰ.ਐਸ. ਭੱਲਾ ਸਕੂਲ ਵਲੋਂ ਅਨਿਲ ਨਈਅਰ ਤੇ ਸਮੂਹ ਪਰਿਵਾਰ ਦਾ ਸਨਮਾਨ <br/> ਅਗਲੀ ਖ਼ਬਰ ਇਟਲੀ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ 'ਚ ਖ਼ਾਲਸਾ ਸਾਜਨਾ ਦਿਵਸ 'ਤੇ ਨਗਰ ਕੀਰਤਨ 18 ਨੂੰ : ਕਾਹਲੋਂ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।