15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਆਮ ਆਦਮੀ ਪਾਰਟੀ ਦੀ ਸਰਕਾਰ ਨਿਕੰਮੀ ਸਰਕਾਰ ਹੋਈ ਸਾਬਤ- ਜਥੇਦਾਰ ਚਾਵਲਾ

ਅਜੀਤ ਡੈਸਕ 04-04-2026
ਨਰੋਟ ਮਹਿਰਾ, 3 ਅਪ੍ਰੈਲ (ਰਾਜ ਕੁਮਾਰੀ)- ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਹੱਕ ਵਿਚ ਫ਼ਤਵਾ ਦੇਣਗੇ | ਇਸ ਗੱਲ ਦਾ ਪ੍ਰਗਟਾਵਾ ਜਥੇਦਾਰ ਗੁਰਮਿੰਦਰ ਸਿੰਘ ਚਾਵਲਾ ਪ੍ਰਧਾਨ ਅਕਾਲੀ ਦਲ ਵਾਰਸ ਪੰਜਾਬ ਦੇ, ਨੇ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਭਾਵੇਂ ਕਿ ਸਮੁੱਚੀਆਂ ਰਿਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਸੋਨੇ ਦੀ ਚਿੜੀ ਤੋਂ ਕੰਗਾਲੀ ਦੀ ਕਗਾਰ ਤੱਕ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਪਰ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਹੋਂਦ 'ਚ ਆਈ ਪਾਰਟੀ ਆਮ ਆਦਮੀ ਪਾਰਟੀ ਸੂਬੇ ਦੀ ਵਾਗਡੋਰ ਸਾਂਭਣ ਵਾਲੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦਾ ਅਵਾਮ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਤੇ ਸੂਬੇ ਦੀ ਵਾਗਡੋਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਸੌਂਪਣ ਲਈ ਉਤਾਵਲੀ ਹੈ |
ਪਿਛਲੀ ਖ਼ਬਰ ਪੰਜਾਬ ਦੇ ਧਾਰ ਬਲਾਕ 'ਚ ਐਂਟਰੀ ਗਰੀਨ ਟੈਕਸ ਲਗਾਉਣਾ ਸਮੇਂ ਦੀ ਮੰਗ ਅਗਲੀ ਖ਼ਬਰ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਗੁਰਮਤਿ ਸਮਾਗਮ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।