15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਐਸ.ਕੇ.ਡੀ.ਐਨ. ਸੀਨੀਅਰ ਸੈਕੰਡਰੀ ਸਕੂਲ ਨੇ ਨਵੋਦਿਆ ਵਿਦਿਆਲਿਆ ਪ੍ਰੀਖਿਆ ਜਿੱਤੀ

ਅਜੀਤ ਡੈਸਕ 04-04-2026
ਨਰੋਟ ਜੈਮਲ ਸਿੰਘ, 3 ਅਪ੍ਰੈਲ (ਸ਼ਸ਼ੀ ਕੁਮਾਰ)- ਹਲਕਾ ਭੋਆ ਦੇ ਪਿੰਡ ਫਤਿਹਪੁਰ-ਤਲੂਰ ਰੋਡ 'ਤੇ ਸਥਿਤ ਐਸ.ਕੇ.ਡੀ.ਐਨ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਨਵ ਨੇ ਨਵੋਦਿਆ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਨ ਕਮੇਟੀ ਨੇ ਅਨਵ ਦਾ ਸਨਮਾਨ ਕੀਤਾ ਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਦੱਸਿਆ ਕਿ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿਚੋਂ ਦੋ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ | ਉਨ੍ਹਾਂ ਦੱਸਿਆ ਕਿ ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨਾਲ ਬਣਾਏ ਵਧੀਆ ਤਾਲਮੇਲ ਸਦਕਾ ਮਿਹਨਤ ਨਾਲ ਵਿਦਿਆਰਥੀਆਂ ਨੇ ਨਵੋਦਿਆ ਪ੍ਰੀਖਿਆ ਪਾਸ ਕਰਕੇ ਇਹ ਸਫਲਤਾ ਮਿਲੀ | ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰਦੀਆਂ ਹਨ | ਸਕੂਲ ਪ੍ਰਬੰਧਨ ਨੇ ਕਿਹਾ ਕਿ ਭਵਿੱਖ ਵਿਚ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਸੇ ਤਰ੍ਹਾਂ ਦੇ ਯਤਨ ਕੀਤੇ ਜਾਣਗੇ ਤਾਂ ਜੋ ਉਹ ਸਿੱਖਿਆ ਵਿਚ ਨਵੀਆਂ ਉਚਾਈਆਂ 'ਤੇ ਪਹੁੰਚ ਸਕਣ ਤੇ ਆਪਣੇ ਖੇਤਰ ਦਾ ਮਾਣ ਵਧਾ ਸਕਣ | ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿਚ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਹੋਰ ਵਿਦਿਆਰਥੀ ਅਜਿਹੀਆਂ ਵੱਕਾਰੀ ਪ੍ਰੀਖਿਆਵਾਂ ਵਿਚ ਸਫਲ ਹੋ ਸਕਣ | ਇਸ ਮੌਕੇ ਆਰਤੀ ਦੇਵੀ, ਧਿਆਨ ਚੰਦ, ਪ੍ਰਵੀਨ ਕੁਮਾਰ, ਸੁਰਜੀਤ ਕੁਮਾਰ, ਸੁਨੀਲ ਕੁਮਾਰ, ਸ਼ਾਲੂ ਦੇਵੀ, ਪੂਜਾ ਦੇਵੀ, ਨੇਹਾ, ਮੌਸਮੀ, ਮਮਤਾ ਅਤੇ ਸਿਮਰਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਬੱਚਿਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਵਾਲੀਬਾਲ ਤੇ ਕਿ੍ਕਟ ਦੀਆਂ ਕਿੱਟਾਂ ਵੰਡੀਆਂ ਅਗਲੀ ਖ਼ਬਰ ਪੰਜਾਬ ਦੇ ਧਾਰ ਬਲਾਕ 'ਚ ਐਂਟਰੀ ਗਰੀਨ ਟੈਕਸ ਲਗਾਉਣਾ ਸਮੇਂ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।