15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨੌਜਵਾਨ ਬੱਚਿਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਵਾਲੀਬਾਲ ਤੇ ਕਿ੍ਕਟ ਦੀਆਂ ਕਿੱਟਾਂ ਵੰਡੀਆਂ

ਅਜੀਤ ਡੈਸਕ 04-04-2026
ਤਾਰਾਗੜ੍ਹ, 3 ਅਪ੍ਰੈਲ (ਸੋਹਨ ਲਾਲ)- ਵਿਧਾਨ ਸਭਾ ਹਲਕਾ ਭੋਆ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਅਤੇ ਨਸ਼ੇ ਵਰਗੀਆਂ ਭੈੜੀਆਂ ਕੁਰੀਤੀਆਂ ਤੋਂ ਦੂਰ ਰੱਖਣ ਲਈ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ, ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ, ਬਲਾਕ ਪ੍ਰਧਾਨ ਸਤੀਸ਼ ਸਰਨਾ, ਕੁਲਜੀਤ ਸੈਣੀ ਵਲੋਂ ਹਲਕੇ ਦੇ ਪਿੰਡਾਂ ਵਿਚ ਜਾ ਕੇ ਨੌਜਵਾਨ ਬੱਚਿਆਂ ਨੂੰ ਵਾਲੀਬਾਲ ਅਤੇ ਕਿ੍ਕਟ ਦੀਆਂ ਕਿੱਟਾਂ ਵੰਡੀਆਂ ਜਾ ਰਹੀਆਂ ਹਨ | ਇਸ ਤਹਿਤ ਅੱਜ ਪਿੰਡ ਕਲੇਸਰ ਵਿਖੇ ਨੌਜਵਾਨ ਬੱਚਿਆਂ ਨੂੰ ਵਾਲੀਬਾਲ ਦੀਆਂ ਕਿੱਟਾਂ ਵੰਡੀਆਂ ਗਈਆਂ, ਉਨ੍ਹਾਂ ਵਲੋਂ ਕੀਤਾ ਗਿਆ ਇਹ ਉਪਰਾਲਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਤੰਦਰੁਸਤ ਅਤੇ ਸਿਹਤਮੰਦ ਜੀਵਨ ਵੱਲ ਲੈ ਕੇ ਜਾਣ ਲਈ ਇਕ ਵਧੀਆ ਕਦਮ ਹੈ | ਇਸ ਮੌਕੇ ਗੱਲਬਾਤ ਕਰਦੇ ਹੋਏ ਸਤੀਸ਼ ਜੱਟ ਪੰਮਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਉਪਰਾਲੇ ਕਰਨ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਹੁੰਦੀ ਹੈ ਅਤੇ ਇਸ ਤਰ੍ਹਾਂ ਦੇ ਕਦਮ ਚੁੱਕਣ ਨਾਲ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਤੇ ਨੌਜਵਾਨਾਂ ਦੀ ਤਰੱਕੀ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ | ਇਸ ਮੌਕੇ ਕਰਤਾਰ ਸਿੰਘ ਸੈਣੀ, ਮਾਸਟਰ ਬੀਨੂ, ਲੱਖਾ, ਤਨੂ, ਜੋਨੀ, ਸੰਨੀ, ਬੰਸ, ਕੁਨਾਲ, ਸਾਹਿਬ, ਬੰਸੂ ਤੇ ਹੋਰ ਬਹੁਤ ਸਾਰੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫਾ ਭੇਟ ਅਗਲੀ ਖ਼ਬਰ ਐਸ.ਕੇ.ਡੀ.ਐਨ. ਸੀਨੀਅਰ ਸੈਕੰਡਰੀ ਸਕੂਲ ਨੇ ਨਵੋਦਿਆ ਵਿਦਿਆਲਿਆ ਪ੍ਰੀਖਿਆ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।