15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫਾ ਭੇਟ

ਅਜੀਤ ਡੈਸਕ 04-04-2026
ਪਠਾਨਕੋਟ, 3 ਅਪ੍ਰੈਲ (ਸੰਧੂ)- ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਨਰਿੰਦਰ ਮਹਾਜਨ ਦੀ ਅਗਵਾਈ ਹੇਠ ਇਕ ਸਮਾਜਿਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਬੁਲਾਰੇ ਤੇ ਲਾਇਨ ਵਿਜੇ ਪਾਸੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਕਲੱਬ ਵਲੋਂ ਤਿੰਨ ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਪ੍ਰਧਾਨ ਨਰਿੰਦਰ ਮਹਾਜਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਲੱਬ ਵਲੋਂ ਲਗਾਤਾਰ ਐਸੇ ਪ੍ਰੋਜੈਕਟ ਕੀਤੇ ਜਾ ਰਹੇ ਹਨ ਜਿਨ੍ਹਾਂ ਰਾਹੀਂ ਧੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੋਤਸਾਹਿਤ ਕੀਤਾ ਜਾਂਦਾ ਹੈ ਤੇ ਉਨ੍ਹਾਂ ਦੀ ਮਦਦ ਲਈ ਵਜ਼ੀਫਾ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਕ ਧੀ ਦੀ ਸਿੱਖਿਆ ਨਾਲ ਦੋ ਪਰਿਵਾਰ ਸਿੱਖਿਆ ਪ੍ਰਾਪਤ ਕਰਦੇ ਹਨ, ਇਸ ਲਈ ਹਰ ਮਾਪੇ ਨੂੰ ਆਪਣੀਆਂ ਧੀਆਂ ਨੂੰ ਜ਼ਰੂਰ ਪੜ੍ਹਾਉਣਾ ਚਾਹੀਦਾ ਹੈ | ਨਾਲ ਹੀ ਉਨ੍ਹਾਂ ਨੇ ਸਮਾਜ ਦੇ ਸਮਰੱਥ ਵਰਗ ਨੂੰ ਅਪੀਲ ਕੀਤੀ ਕਿ ਜੋ ਪਰਿਵਾਰ ਆਪਣੀਆਂ ਧੀਆਂ ਦੀ ਪੜ੍ਹਾਈ ਦਾ ਖ਼ਰਚ ਨਹੀਂ ਉਠਾ ਸਕਦੇ, ਉਨ੍ਹਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਲਾਇਨਜ਼ ਕਲੱਬ ਪਠਾਨਕੋਟ ਮੇਨ ਸਮਾਜ ਸੇਵਾ ਦੇ ਕੰਮਾਂ ਵਿਚ ਅੱਗੇ ਵੀ ਹਮੇਸ਼ਾ ਤੱਤਪਰ ਰਹੇਗਾ | ਇਸ ਮੌਕੇ ਪ੍ਰਧਾਨ ਨਰਿੰਦਰ ਮਹਾਜਨ, ਲਾਇਨ ਵਿਜੇ ਪਾਸੀ ਅਤੇ ਪੰਕਜ ਮਹਿਤਾ ਸਮੇਤ ਹੋਰ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਭਜੂਰਾ ਵਿਚ ਕਮਿਊਨਿਟੀ ਹਾਲ ਦੀ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਨੌਜਵਾਨ ਬੱਚਿਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਵਾਲੀਬਾਲ ਤੇ ਕਿ੍ਕਟ ਦੀਆਂ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।