29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਨੂੰ ਜਾਂਦੀ ਮਾੜੀ ਹਾਲਤ ਸੜਕ ਕਾਰਨ ਸ਼ਰਧਾਲੂ ਪ੍ਰੇਸ਼ਾਨ

ਅਜੀਤ ਡੈਸਕ 05-04-2026
ਕਾਹਨੂੰਵਾਨ, 4 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)- ਕਾਹਨੂੰਵਾਨ ਤੋਂ ਸ਼ਹੀਦਾਂ ਦੀ ਮਹਾਨ ਧਰਤੀ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਨੂੰ ਜਾਂਦੀ ਸੜਕ ਦੀ ਹਾਲਤ ਖਰਾਬ ਹੋਣ ਕਾਰਨ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਂਦੀਆਂ ਸੰਗਤਾਂ ਪ੍ਰੇਸ਼ਾਨ ਹਨ | ਸੜਕ ਉਪਰ ਪਏ ਡੂੰਘੇ ਟੋਇਆਂ ਵਿਚ ਮਾਮੂਲੀ ਬਾਰਿਸ਼ ਹੋਣ 'ਤੇ ਕਈ-ਕਈ ਦਿਨ ਪਾਣੀ ਖੜਾ ਹੋ ਜਾਂਦਾ ਹੈ, ਜਿਸ ਤੋਂ ਬਾਅਦ ਕਈ ਥਾਵਾਂ 'ਤੇ ਇਹ ਸੜਕ ਕਿਸੇ ਛੱਪੜ ਜਾਂ ਤਲਾਬ ਦਾ ਭੁਲੇਖਾ ਪਾਉਂਦੀ ਹੈ | ਹਨੇਰੇ ਸਵੇਰੇ ਕਈ ਵਾਰ ਲੋਕ ਇਨ੍ਹਾਂ ਟੋਇਆਂ ਵਿਚ ਡਿਗ ਕੇ ਸੱਟਾਂ ਲਗਵਾ ਚੁੱਕੇ ਹਨ, ਪਰ ਸਬੰਧਤ ਵਿਭਾਗ ਇਸ ਸੜਕ ਦੀ ਮੁਰੰਮਤ ਵੱਲ ਕੋਈ ਧਿਆਨ ਨਹੀਂ ਦੇ ਰਿਹਾ | ਹਾਲਾਂਕਿ ਇਸ ਸੜਕ ਨੂੰ ਬਣਾਉਣ ਲਈ ਲੋਕ ਨਿਰਮਾਣ ਵਿਭਾਗ ਵਲੋਂ ਸੜਕ ਉੱਪਰ ਕਈ ਥਾਵਾਂ 'ਤੇ ਪੱਥਰ ਅਤੇ ਬੱਜਰੀ ਪਾਈ ਗਈ ਹੈ, ਪਰ ਇਹ ਸੜਕ ਉੱਪਰ ਪ੍ਰੀਮਿਕਸ ਨਹੀਂ ਪਾਈ ਗਈ ਜਿਸ ਕਾਰਨ ਲੋਕਾਂ ਦੇ ਨਵੇਂ ਵਾਹਨ ਕਵਾੜ ਬਣ ਰਹੇ ਹਨ | ਦੱਸਣਯੋਗ ਹੈ ਕਿ ਕਾਹਨੂੰਵਾਨ ਤੇ ਆਸ-ਪਾਸ ਦੇ ਪਿੰਡਾਂ ਦੇ ਸ਼ਰਧਾਲੂ ਸਵੇਰੇ ਤੇ ਸ਼ਾਮ ਨੂੰ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਂਦੇ ਹਨ ਪਰ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਸ਼ਰਧਾਲੂਆਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਸ਼ਰਧਾਲੂਆਂ ਦੀ ਆਸਥਾ ਨੂੰ ਮੁੱਖ ਰੱਖਦਿਆਂ ਲੋਕ ਨਿਰਮਾਣ ਮੰਤਰੀ ਪੰਜਾਬ ਤੇ ਵਿਭਾਗ ਦੇ ਐੱਸ.ਸੀ. ਗੁਰਦਾਸਪੁਰ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਨੂੰ ਪਹਿਲ ਦੇ ਆਧਾਰ 'ਤੇ ਬਣਾਇਆ ਜਾਵੇ |
ਪਿਛਲੀ ਖ਼ਬਰ ਚਰਨ ਕੌਰ ਭਾਗੋਵਾਲ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ 'ਚ ਨਵੀਂ ਯੂਨੀਅਨ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।