31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੈਸ ਦੀ ਬੁਕਿੰਗ ਕਰਨ ਤੋਂ ਬਾਅਦ ਵੀ 10-15 ਦਿਨ ਤੱਕ ਕਰਨਾ ਪੈ ਰਿਹਾ ਇੰਤਜ਼ਾਰ

ਅਜੀਤ ਡੈਸਕ 05-04-2026
ਗੁਰਦਾਸਪੁਰ, 4 ਅਪ੍ਰੈਲ (ਪੰਕਜ ਸ਼ਰਮਾ)- ਗੁਰਦਾਸਪੁਰ ਸ਼ਹਿਰ ਵਿਚ ਰਸੋਈ ਗੈਸ ਸਿਲੰਡਰਾਂ ਦੀ ਸਪਲਾਈ ਦੇਰੀ ਨਾਲ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਤੇ ਨਜ਼ਦੀਕੀ ਇਲਾਕਿਆਂ ਦੇ ਕਈ ਖਪਤਕਾਰਾਂ ਨੇ ਦੱਸਿਆ ਕਿ ਗੈਸ ਦੀ ਬੁਕਿੰਗ ਕਰਵਾਉਣ ਤੋਂ ਬਾਅਦ ਵੀ ਉਨ੍ਹਾਂ ਨੂੰ 10 ਤੋਂ 15 ਦਿਨ ਤੱਕ ਇੰਤਜ਼ਾਰ ਕਰਨਾ ਪੈ ਰਿਹਾ ਹੈ, ਜਿਸ ਨਾਲ ਘਰੇਲੂ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ | ਲੋਕਾਂ ਨੇ ਦੱਸਿਆ ਕਿ ਪਹਿਲਾਂ ਬੁਕਿੰਗ ਤੋਂ ਕੁਝ ਹੀ ਦਿਨਾਂ ਅੰਦਰ ਸਿਲੰਡਰ ਦੀ ਡਲਿਵਰੀ ਹੋ ਜਾਂਦੀ ਸੀ ਪਰ ਹੁਣ ਦੇਰੀ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਹਨ | ਖ਼ਾਸ ਕਰਕੇ ਘਰੇਲੂ ਮਹਿਲਾਵਾਂ ਨੂੰ ਰੋਜ਼ਾਨਾ ਖਾਣਾ ਬਣਾਉਣ 'ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਪਰਿਵਾਰਾਂ ਨੂੰ ਮਜਬੂਰਨ ਬਾਹਰੋਂ ਖਾਣਾ ਮੰਗਵਾਉਣਾ ਪੈ ਰਿਹਾ ਹੈ ਪਰ ਹੋਟਲਾਂ, ਢਾਬੇ ਵਾਲਿਆਂ ਵਲੋਂ ਕੀਮਤਾਂ 'ਚ ਵਾਧਾ ਕਰ ਦਿੱਤਾ ਗਿਆ ਹੈ ਜਿਸ ਦਾ ਸਿੱਧਾ ਅਸਰ ਖਪਤਕਾਰਾਂ ਦੀਆਂ ਜੇਬਾਂ 'ਤੇ ਪੈ ਰਿਹਾ ਹੈ | ਸ਼ਹਿਰ ਅੰਦਰ 25 ਦਿਨਾਂ ਬਾਅਦ ਗੈਸ ਦੀ ਬੁਕਿੰਗ ਹੁੰਦੀ ਹੈ ਤੇ ਬੁਕਿੰਗ ਤੋਂ ਬਾਅਦ 10-15 ਦਿਨ ਦਾ ਹੋਰ ਇੰਤਜ਼ਾਰ ਕਰਨਾ ਪੈ ਰਿਹਾ ਹੈ | ਇਸ ਸਬੰਧੀ ਕੁਝ ਗੈਸ ਏਜੰਸੀ ਦੇ ਕਰਮਚਾਰੀਆਂ ਨੇ ਦੱਸਿਆ ਕਿ ਵਧਦੀ ਮੰਗ ਅਤੇ ਸਪਲਾਈ 'ਚ ਆ ਰਹੀ ਰੁਕਾਵਟ ਕਾਰਨ ਡਲਿਵਰੀ ਵਿਚ ਦੇਰੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਥਿਤੀ ਨੂੰ ਜਲਦ ਹੀ ਠੀਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਖਪਤਕਾਰਾਂ ਨੂੰ ਜਲਦ ਸਿਲੰਡਰ ਮੁਹੱਈਆ ਕਰਵਾਉਣ ਲਈ ਉਪਰਾਲੇ ਜਾਰੀ ਹਨ | ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਬੱਬੇਹਾਲੀ ਪੁਲ ਨੇੜੇ ਸ਼ੱਕੀ ਹਾਲਤ 'ਚ ਘੁੰਮਦੇ ਚਾਰ ਵਿਅਕਤੀ ਕਾਬੂ ਅਗਲੀ ਖ਼ਬਰ ਵਿਕਟਰ ਮਸੀਹ ਵਲੋਂ ਇਸਾਈ ਭਾਈਚਾਰੇ ਨੰੂ ਈਸਟਰ ਦੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।