31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੁਰਬਿੰਦਰ ਸਿੰਘ ਕਾਦੀਆਂ ਦੀ ਅਗਵਾਈ 'ਚ ਬਣ ਰਹੇ 10 ਲੱਖ ਦੇ ਮੁਫ਼ਤ ਇਲਾਜ ਵਾਲੇ ਕਾਰਡ

ਅਜੀਤ ਡੈਸਕ 05-04-2026
ਅਲੀਵਾਲ, 4 ਅਪੈ੍ਰਲ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਇੰਚਾਰਜ ਬਲਬੀਰ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਤੇ ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਦੀ ਅਗਵਾਈ 'ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਏ ਜਾ ਰਹੇ ਹਨ | ਗੁਰਬਿੰਦਰ ਸਿੰਘ ਕਾਦੀਆਂ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਕਿ ਇਹ 10 ਲੱਖ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਵਿਚ ਕਿਸੇ ਤਰ੍ਹਾਂ ਕੋਈ ਮੁਸ਼ਕਲ ਪੇਸ਼ ਨਾ ਆਏ | ਉਨ੍ਹਾਂ ਦੱਸਿਆ ਕਿ ਹੁਣ ਤੱਕ ਕਾਦੀਆਂ ਰਾਜਪੂਤਾਂ, ਘਣੀਏ ਕੇ ਬਾਂਗਰ, ਆਲੀਵਾਲ ਅਰਾਈਆਂ, ਰਿਆਲੀ ਕਲਾਂ, ਰਿਆਲੀ ਖੁਰਦ, ਦਾਬਾਂਵਾਲ, ਧੀਰ, ਕੋਟਲਾ ਬਾਮਾ, ਜਾਂਗਲਾ ਵਿਚ ਕੈਂਪ ਲੱਗ ਚੁੱਕੇ ਹਨ | ਉਨ੍ਹਾਂ ਹਲਕੇ ਦੇ ਲੋਕਾਂ ਅਪੀਲ ਕੀਤੀ ਹੈ ਕਿ ਹਰ ਕੋਈ ਇਹ ਕਾਰਡ ਬਣਵਾਵੇ ਤੇ ਇਸ ਸਕੀਮ ਦਾ ਲਾਭ ਉਠਾਵੇ | ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਦੇ ਲੋਕਾਂ ਨੂੰ ਬਲਾਕ ਪ੍ਰਧਾਨਾਂ ਤੇ ਇਸਤਰੀ ਵਿੰਗ ਦੇ ਕੋਆਰਡੀਨੇਟਰ ਦਵਿੰਦਰ ਕੌਰ, ਆਪ ਦੀ ਜੁਝਾਰੂ ਮਹਿਲਾ ਗੁਰਪ੍ਰੀਤ ਕੌਰ ਪੰਨੂੰ ਤੇ ਹੋਰ ਅਹੁਦੇਦਾਰਾਂ ਵਲੋਂ ਜਨਤਾ ਨੂੰ ਸਰਕਾਰ ਦੀਆਂ ਸਾਰੀਆਂ ਸਕੀਮਾਂ ਤੋਂ ਜਾਗਰੁਕ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਵਧ ਰਿਹਾ ਰੁਝਾਨ ਗੰਭੀਰ ਚਿੰਤਾ ਦਾ ਵਿਸ਼ਾ : ਗਗਨਦੀਪ ਸਿੰਘ ਰਿਆੜ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਵਿਖੇ ਕਾਮਰਸ ਵਿਭਾਗ ਵਲੋਂ ਕਾਮਰਸ ਫੈਸਟ-2026 ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।