31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਮੈਗਾ ਰੁਜ਼ਗਾਰ ਮੇਲਾ ਸਮਾਪਤ

ਅਜੀਤ ਡੈਸਕ 05-04-2026
ਦੀਨਾਨਗਰ, 4 ਅਪ੍ਰੈਲ (ਸੋਢੀ/ਸ਼ਰਮਾ/ਘੁੰਮਣ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਮੈਗਾ ਰੁਜ਼ਗਾਰ ਮੇਲਾ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਸਫਲਤਾ ਪੂਰਵਕ ਸਮਾਪਤ ਹੋਇਆ | ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ, ਪ੍ਰਬੰਧਕ ਕਮੇਟੀ ਦੇ ਸਕੱਤਰ ਧਰਮ ਇੰਦੂ ਗੁਪਤਾ ਦੀ ਅਗਵਾਈ ਹੇਠ ਤੇ ਕੰਪਿਊਟਰ ਸਾਇੰਸ ਤੇ ਆਈ.ਟੀ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਮੁਖੀ ਅਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਡਾ: ਦੀਪਕ ਜੋਤੀ ਦੀ ਦੇਖਰੇਖ ਹੇਠ ਕਰਵਾਏ ਸਮਾਗਮ 'ਚ ਡੀ.ਐਸ.ਪੀ ਦੀਨਾਨਗਰ ਰਜਿੰਦਰ ਮਿਨਹਾਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਰੁਜ਼ਗਾਰ ਮੇਲੇ ਨੂੰ ਕਾਮਯਾਬ ਬਣਾਉਣ ਲਈ ਜ਼ਿਲ੍ਹਾ ਰੁਜ਼ਗਾਰ ਅਧਿਕਾਰੀ ਪ੍ਰਸ਼ੋਤਮ ਚਿੱਬ ਤੇ ਪਲੇਸਮੈਂਟ ਕੋਆਰਡੀਨੇਟਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਗਗਨ ਧਾਲੀਵਾਲ ਨੇ ਮਹੱਤਵਪੂਰਨ ਭੂਮਿਕਾ ਨਿਭਾਈ | ਮੇਲੇ ਦਾ ਆਰੰਭ ਮਹਿਮਾਨਾਂ ਵਲੋਂ ਵਿੱਦਿਆ ਜੋਤੀ ਜਗਾਉਣ ਨਾਲ ਹੋਇਆ | ਉਪਰੰਤ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਸਵਾਗਤੀ ਭਾਸ਼ਣ ਮਹਿਮਾਨਾਂ ਦਾ ਧੰਨਵਾਦ ਕੀਤਾ | ਰੁਜ਼ਗਾਰ ਮੇਲੇ 'ਚ ਲਗਪਗ 50 ਰਾਸ਼ਟਰੀ ਤੇ ਬਹੁ-ਰਾਸ਼ਟਰੀ ਕੰਪਨੀਆਂ ਨੇ ਹਿੱਸਾ ਲਿਆ ਤੇ ਵੱਖ-ਵੱਖ ਕੰਪਨੀਆਂ ਵਲੋਂ ਕਰਵਾਏ ਇੰਟਰਵਿਊ 'ਚ ਲਗਪਗ 507 ਚਾਹਵਾਨ ਸ਼ਾਮਿਲ ਹੋਏ ਜਿਨ੍ਹਾਂ 'ਚੋਂ 223 ਭਾਗੀਦਾਰਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ | ਮੁੱਖ ਮਹਿਮਾਨ ਡੀ.ਐੱਸ.ਪੀ ਰਜਿੰਦਰ ਮਨਹਾਸ ਨੂੰ ਕਾਲਜ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਲਲਿਤ ਕਲਾ ਵਿਭਾਗ ਦੀ ਮੁਖੀ ਪ੍ਰੋ: ਨੇਹਾ ਕਾਟਲ ਵਲੋਂ ਫਾਈਨ ਆਰਟਸ ਪ੍ਰਦਰਸ਼ਨੀ ਤੇ ਗ੍ਰਹਿ ਵਿਗਿਆਨ ਵਿਭਾਗ ਦੀ ਮੁਖੀ ਪ੍ਰੋ: ਸੰਗੀਤਾ ਮਲਹੋਤਰਾ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਟਾਲ ਲਗਾਇਆ ਵੀ ਗਿਆ | ਮੰਚ ਸੰਚਾਲਨ ਦੀ ਭੂਮਿਕਾ ਡਾ: ਪੂਜਾ ਵਲੋਂ ਨਿਭਾਈ ਗਈ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦਾ ਕਸਬਾ ਘੁਮਾਣ ਪਹੁੰਚਣ 'ਤੇ ਸੀਨੀਅਰ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਸਰਹੱਦੀ ਖੇਤਰ ਦੇ ਲੋਕਾਂ ਲਈ ਚਾਨਣ ਮੁਨਾਰਾ ਸਾਬਤ ਹੋ ਰਿਹੈ ਹੋਲੀ ਚਾਈਲਡ ਕਾਨਵੈਂਟ ਸਕੂਲ ਛੋਹਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।