01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਏ.ਐਂਡਐਮ. ਇੰਸਟੀਚਿਊਟ ਵਿਖੇ ਹਨੂਮਾਨ ਜੈਅੰਤੀ ਸ਼ਰਧਾ ਨਾਲ ਮਨਾਈ

ਅਜੀਤ ਡੈਸਕ 05-04-2026
ਪਠਾਨਕੋਟ, 4 ਅਪ੍ਰੈਲ (ਸੰਧੂ)-ਹਨੂਮਾਨ ਜੈਯੰਤੀ ਦੇ ਸ਼ੁੱਭ ਮੌਕੇ ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਪਠਾਨਕੋਟ ਵਿਖੇ ਇਕ ਵਿਸ਼ਾਲ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਸੰਸਥਾ ਦੇ ਚੇਅਰਮੈਨ ਅਕਸ਼ੈ ਮਹਾਜਨ, ਸਕੱਤਰ ਸੋਨੂੰ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ ਤੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ | ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਭਜਨਾਂ ਅਤੇ ਧਾਰਮਿਕ ਪ੍ਰਦਰਸ਼ਨਾਂ ਰਾਹੀਂ ਆਪਣੀਆਂ ਭਗਤੀ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਡਾ: ਸੰਦੀਪ ਸ਼ਰਮਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ ਤੇ ਜੀਵਨ ਵਿਚ ਸਕਾਰਾਤਮਿਕ ਊਰਜਾ ਪ੍ਰਦਾਨ ਕਰਦੇ ਹਨ | ਪ੍ਰੋਗਰਾਮ ਦੇ ਅੰਤ ਵਿਚ ਪ੍ਰਸ਼ਾਦ ਵੰਡਿਆ ਗਿਆ |
ਪਿਛਲੀ ਖ਼ਬਰ ਮਹਾਜਨ ਯੁਵਾ ਵਿੰਗ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਅਤੀਤ ਮਹਾਜਨ ਜ਼ਿਲ੍ਹਾ ਪੀ.ਆਰ.ਓ. ਨਿਯੁਕਤ ਅਗਲੀ ਖ਼ਬਰ 'ਆਪ' ਆਗੂਆਂ ਵਲੋਂ ਸੰਸਦ ਵਿਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।