01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ

ਅਜੀਤ ਡੈਸਕ 05-04-2026
ਨਰੋਟ ਜੈਮਲ ਸਿੰਘ, 4 ਅਪ੍ਰੈਲ (ਸ਼ਸ਼ੀ ਕੁਮਾਰ)- ਥਾਣਾ ਨਰੋਟ ਜੈਮਲ ਸਿੰਘ ਦੇ ਏ.ਐਸ.ਆਈ. ਨਰੇਸ਼ ਕੁਮਾਰ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਐਸ.ਐਚ.ਓ. ਨਰੋਟ ਜੈਮਲ ਸਿੰਘ ਕੁਲਦੀਪ ਰਾਜ ਨੇ ਦੱਸਿਆ ਕਿ ਏ.ਐਸ.ਆਈ. ਨਰੇਸ਼ ਕੁਮਾਰ ਵਲੋਂ ਪੁਲਿਸ ਪਾਰਟੀ ਸਹਿਤ ਰਿਆਲਟੀ ਚੌਕ 'ਤੇ ਨਾਕਾ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਬਹਾਦਰਪੁਰ ਸਾਈਡ ਵਲੋਂ ਪੈਦਲ ਆ ਰਹੇ ਵਿਅਕਤੀ ਨੇ ਨਾਕੇ 'ਤੇ ਪੁਲਿਸ ਨੂੰ ਵੇਖ ਕੇ ਪਿੱਛੇ ਨੂੰ ਮੁੜਨ ਦੀ ਕੋਸ਼ਿਸ਼ ਕੀਤੀ ਤੇ ਜਾਂਦੇ ਹੋਏ ਨੇ ਆਪਣੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸੁੱਟ ਦਿੱਤਾ ਪਰ ਏ.ਐਸ.ਆਈ. ਨਰੇਸ਼ ਕੁਮਾਰ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਵਿਅਕਤੀ ਨੂੰ ਕਾਬੂ ਕੀਤਾ ਤੇ ਉਸ ਵਲੋਂ ਸੁੱਟੇ ਗਏ ਮੋਮੀ ਲਿਫ਼ਾਫ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਨੇ ਦੱਸਿਆ ਕਿ ਬਰਾਮਦ ਹੈਰੋਇਨ ਸਮੇਤ ਪਾਰਦਰਸ਼ੀ ਮੋਮੀ ਲਿਫਾਫੇ ਦਾ ਤੋਲ ਕੰਪਿਊਟਰ ਕੰਡੇ ਨਾਲ ਕੀਤਾ, ਜਿਸ ਦਾ ਵਜ਼ਨ 01 ਗ੍ਰਾਮ 81 ਮਿਲੀਗ੍ਰਾਮ ਹੋਇਆ | ਪੁਲਿਸ ਵਲੋਂ ਕੀਤੀ ਗਈ ਜਾਂਚ ਪੜਤਾਲ ਮਗਰੋਂ ਸਿਮਰਨਜੀਤ ਸਿੰਘ ਪੁੱਤਰ ਤਾਰਾ ਸਿੰਘ ਪਿੰਡ ਤਾਰਾਗੜ੍ਹ ਥਾਣਾ ਤਾਰਾਗੜ੍ਹ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |
ਪਿਛਲੀ ਖ਼ਬਰ ਬਿਨਾਂ ਨਕਸ਼ਾ ਪਾਸ ਕਰਵਾਏ ਬਣ ਰਹੀ ਬਿਲਡਿੰਗ ਦੀ ਉਸਾਰੀ ਨੂੰ ਨਗਰ ਨਿਗਮ ਵਲੋਂ ਰੁਕਵਾਇਆ ਅਗਲੀ ਖ਼ਬਰ ਭਾਜਪਾ ਦੀਆਂ ਨੀਤੀਗਤ ਨਾਕਾਮੀਆਂ ਦਾ ਬੋਝ ਹਰ ਭਾਰਤੀ 'ਤੇ ਪੈ ਰਿਹਾ- ਅਮਿਤ ਵਿੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।