01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 05-04-2026
ਪਠਾਨਕੋਟ, 4 ਅਪ੍ਰੈਲ (ਸੰਧੂ)- ਐੱਸ.ਐੱਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਮਾਹੌਲ 'ਚ ਹਵਨ-ਪੂਜਨ ਨਾਲ ਕੀਤੀ ਗਈ | ਇਹ ਸਮਾਗਮ ਪਿ੍ੰਸੀਪਲ ਰੇਣੂਕਾ ਕਟੋਚ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਦੌਰਾਨ ਪੰਡਿਤ ਰਮੇਸ਼ ਸ਼ਾਸਤਰੀ ਵਲੋਂ ਵਿਧੀ-ਵਿਧਾਨ ਨਾਲ ਮਾਂ ਸਰਸਵਤੀ ਦੀ ਪੂਜਾ ਤੇ ਹਵਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ, ਐਮ.ਡੀ. ਕਮਲਜੀਤ ਕੌਰ ਚੌਧਰੀ ਤੇ ਐਸ.ਐਮ.ਡੀ.ਆਰ.ਐਸ.ਡੀ. ਸੁਸਾਇਟੀ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸਮਾਗਮ ਦੌਰਾਨ ਪਿਛਲੇ ਸੈਸ਼ਨ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਉੱਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਖ਼ਾਸ ਤੌਰ 'ਤੇ 12ਵੀਂ ਜਮਾਤ ਦੀ ਵਿਦਿਆਰਥਣ ਵਿਸ਼ਾਖਾ ਨੂੰ ਕੁਸ਼ਤੀ 'ਚ ਰਾਸ਼ਟਰੀ ਪੱਧਰ 'ਤੇ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੀ.ਐਡ. ਕਾਲਜ ਦੀ ਪਿ੍ੰਸੀਪਲ ਮੀਨਾਕਸ਼ੀ ਵਿੱਗ, ਈ.ਟੀ.ਟੀ. ਕਾਲਜ ਦੀ ਇੰਚਾਰਜ ਆਰਤੀ ਚੌਧਰੀ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਵਾਰੀਅਰਜ਼ ਸੋਸ਼ਲ ਵੈੱਲਫੇਅਰ ਕਲੱਬ ਦੇ ਸੰਜੇ ਆਨੰਦ ਪ੍ਰਧਾਨ ਤੇ ਸੁਸ਼ੀਲ ਮਹਿੰਦਰੂ ਚੇਅਰਮੈਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।