21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਭਵਿੱਖ ਵਿਸ਼ੇ 'ਤੇ ਵਰਕਸ਼ਾਪ ਲਗਾਈ

ਅਜੀਤ ਡੈਸਕ 06-04-2026
ਗੁਰਦਾਸਪੁਰ, 5 ਅਪ੍ਰੈਲ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਭਵਿੱਖ 'ਤੇ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਜਿਸ ਵਿਚ ਵਿਦਿਆਰਥੀਆਂ ਨੂੰ ਇਕ ਪੇਸ਼ਕਾਰੀ ਰਾਹੀਂ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਭਵਿੱਖ ਬਾਰੇ ਜਾਣੂ ਕਰਵਾਇਆ ਗਿਆ | ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਰੋਬੋਟ ਚੀਚੀ ਨਾਲ ਜਾਣੂ ਕਰਵਾਇਆ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਚ ਕੈਰੀਅਰ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ | ਕਾਲਜ ਚੇਅਰਮੈਨ ਡਾ: ਮੋਹਿਤ ਮਹਾਜਨ ਤੇ ਮੁੱਖ ਪ੍ਰਬੰਧ ਨਿਰਦੇਸ਼ਕ ਡਾ: ਰਾਘਵ ਮਹਾਜਨ ਨੇ ਕਿਹਾ ਕਿ ਅੱਜ ਕਿਸੇ ਵੀ ਕੋਰਸ ਨੂੰ ਸਿੱਖਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਮਨੁੱਖਾਂ ਨਾਲੋਂ ਘੱਟ ਗ਼ਲਤੀਆਂ ਕਰਦੀ ਹੈ ਤੇ ਜੋਖ਼ਮ ਭਰੇ ਕੰਮਾਂ ਨੂੰ ਵੀ ਆਸਾਨੀ ਨਾਲ ਸੰਭਾਲ ਸਕਦੀ ਹੈ | ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਅੱਜ ਬੌਧਿਕ ਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹੈ | ਇਸ ਮੌਕੇ ਜਲੰਧਰ ਦੀ ਇਕ ਰਾਸ਼ਟਰੀ ਕੰਪਨੀ, ਟੈੱਕ ਕੈਡ ਦੇ ਬੁਲਾਰੇ ਨੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਬਹੁਤ ਹੀ ਸੁਚਾਰੂ ਢੰਗ ਨਾਲ ਸਮਝਾਇਆ | ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਸਮਝਿਆ ਕਿ ਰੋਬੋਟ ਚੀਚੀ ਕਿਵੇਂ ਕੰਮ ਕਰਦਾ ਹੈ |
ਪਿਛਲੀ ਖ਼ਬਰ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ 5ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਰਾਜ ਰਾਣੀ ਬਲਾਕ ਸੰਮਤੀ ਦੀਨਾਨਗਰ ਦੀ ਚੇਅਰਪਰਸਨ ਤੇ ਰਮੇਸ਼ ਚੰਦਰ ਉਪ ਚੇਅਰਮੈਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।