20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 07-04-2026
ਗੁਰਦਾਸਪੁਰ, 6 ਅਪ੍ਰੈਲ (ਚੱਕਰਾਜਾ)- ਮੁੱਖ ਮੰਤਰੀ ਪੰਜਾਬ ਵਲੋਂ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਥਾਣਾ ਸਿਟੀ ਪੁਲਿਸ ਵਲੋਂ ਦੋ ਦੋਸ਼ੀਆਂ ਨੰੂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਨਿਸ਼ਾਨ ਸਿੰਘ ਨੰੂ ਕਰਕੇ ਉਸ ਪਾਸੋਂ 6 ਗ੍ਰਾਮ 500 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਦੋਸ਼ੀ ਖਿਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਤਿੱਬੜ ਪੁਲਿਸ ਨੇ ਗੌਰਵ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 08 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਨੇ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਥਾਣਾ ਦੀਨਾਨਗਰ ਪੁਲਿਸ ਨੇ ਰਾਮਪਾਲ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 15000 ਐਮ.ਐਲ. ਅਤੇ ਰਿੰਕੀ ਕੁਮਾਰ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 7500 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਦੋਵਾਂ ਦੋਸ਼ੀਆਂ ਖਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਲੋਕਾਂ ਨੰੂ ਅਪੀਲ ਕੀਤੀ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ |
ਪਿਛਲੀ ਖ਼ਬਰ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਵਲੋਂ ਡੀ.ਸੀ. ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਨੌਜਵਾਨ ਨੂੰ ਕੈਨੇਡਾ ਦੀ ਥਾਂ ਦੁਬਈ ਭੇਜਿਆ, ਟਰੈਵਲ ਏਜੰਟ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।