20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਬਲਬੀਰ ਸਿੰਘ ਪੰਨੂੰ ਨੇ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ

ਅਜੀਤ ਡੈਸਕ 07-04-2026
ਫ਼ਤਹਿਗੜ੍ਹ ਚੂੜੀਆਂ, 6 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਹਲਕਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ 4 ਸਾਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ 4 ਸਾਲਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਦਰਸਾਇਆ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਲੋਕ ਦੀਆਂ ਆਸਾਂ-ਉਮੀਦਾਂ ਨੂੰ ਪੂਰਾ ਕਰਦਿਆਂ ਢੁਕਵਾਂ ਪਹਿਰਾ ਦਿੱਤਾ ਹੈ | ਉਨ੍ਹਾਂ ਕਿਹਾ ਕਿ
ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1500 ਰੁਪਏ ਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1000 ਰੁਪਏ ਦੀ ਵਾਧੂ ਪੈਨਸ਼ਨ ਰਜਿਸਟ੍ਰੇਸ਼ਨ ਹੋਣ ਨਾਲ ਔਰਤਾਂ ਦੇ ਬੈਂਕ ਖਾਤਿਆਂ 'ਚ ਸਿੱਧੀ ਜਮ੍ਹਾ ਹੋ ਜਾਵੇਗੀ ਜਦਕਿ ਘਰਾਂ ਦੇ ਬਿਜਲੀ ਦੇ ਬਿੱਲ ਤਕਰੀਬਨ ਜ਼ੀਰੋ ਆ ਰਹੇ ਹਨ, ਮੋਟਰਾਂ ਦੀ ਬਿਜਲੀ ਸਪਲਾਈ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ, 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰ ਕੇ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ | ਵੱਡੀ ਗਿਣਤੀ 'ਚ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਤੇ ਜਾਂਚ ਟੈੱਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ, 2000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਨੀਟ ਤੇ ਜੇ.ਈ.ਈ. ਪ੍ਰੀਖਿਆ ਪਾਸ ਕਰ ਕੇ ਮੱਲ੍ਹਾਂ ਮਾਰੀਆਂ ਹਨ | ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਘਾਪੁਰ ਵਿਖੇ ਵਿਸ਼ਵ ਪੱਧਰੀ ਸਿਖਲਾਈ ਲਈ ਨਿਰੰਤਰ ਭੇਜਿਆ ਜਾ ਰਿਹਾ ਹੈ | ਨੌਜਵਾਨੀ ਨੂੰ ਬੁਰੀਆਂ ਅਲ੍ਹਾਮਤਾਂ ਤੋਂ ਬਚਾਉਣ ਲਈ 9000 ਤੋਂ ਜ਼ਿਆਦਾ ਆਧੁਨਿਕ ਪੇਂਡੂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, 40 ਹਜ਼ਾਰ ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ ਨਿਰਮਾਣ ਕਰਵਾਇਆ ਗਿਆ ਹੈ, ਪਿਛਲੇ 4 ਸਾਲਾਂ ਵਿਚ ਪੰਜਾਬ 'ਚ ਰਿਕਾਰਡ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਵਲੋਂ 65 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ | ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 92 ਹਜ਼ਾਰ ਨਸ਼ਾ ਤਸਕਰ ਗਿ੍ਫ਼ਤਾਰ ਕੀਤੇ ਗਏ ਹਨ ਤੇ 14 ਹਜ਼ਾਰ 700 ਦੇ ਕਰੀਬ ਗੈਂਗਸਟਰ ਜ਼ੇਲ੍ਹਾਂ ਵਿਚ ਪਹੁੰਚਾਏ ਗਏ |
ਪਿਛਲੀ ਖ਼ਬਰ ਸਰਬਸੰਮਤੀ ਨਾਲ ਚੁਣੀਆਂ 23 ਪੰਚਾਇਤਾਂ ਨੂੰ ਵਿਧਾਇਕ ਰੰਧਾਵਾ ਨੇ 1.15 ਕਰੋੜ ਦੀ ਰਾਸ਼ੀ ਸੌਂਪੀ ਅਗਲੀ ਖ਼ਬਰ ਨਵੇਂ ਸੈਸ਼ਨ 2026-27 ਲਈ ਸ਼ਿਵਾਲਿਕ ਡਿਗਰੀ ਕਾਲਜ ਗੁਰਦਾਸਪੁਰ 'ਚ ਦਾਖ਼ਲੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।