20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਚਾਰ ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 07-04-2026
ਪਠਾਨਕੋਟ, 6 ਅਪ੍ਰੈਲ (ਵਿਨੋਦ)- ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਨੂੰ 4 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ | ਏ.ਐਸ.ਆਈ. ਪਵਨ ਕੁਮਾਰ ਪੁਲਿਸ ਪਾਰਟੀ ਨਾਲ ਪੁਲ ਨੰਬਰ-10 ਤੋਂ ਮਲਿਕਪੁਰ ਵੱਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਦੋ ਵਿਅਕਤੀ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ | ਉਨ੍ਹਾਂ ਨੇ ਆਪਣੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਸੁੱਟ ਦਿੱਤਾ ਜਿਸ ਦੀ ਜਾਂਚ ਕੀਤੀ ਗਈ ਤਾਂ ਦੋਵਾਂ ਤੋਂ ਦੋ ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਮੁਹੱਲਾ ਜਲਕਾੜੀ ਦੇ ਚੇਤਨ ਕੁਮਾਰ, ਜਸਵਿੰਦਰ ਸਿੰਘ ਉਰਫ਼ ਮੱਖਣ ਵਾਸੀ ਮਲਿਕਪੁਰ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਤਾਈਕਵਾਂਡੋ ਚੈਂਪੀਅਨਸ਼ਿਪ ਦਾ ਦੂਜਾ ਦਿਨ ਸਫਲਤਾ ਪੂਰਵਕ ਸਮਾਪਤ ਅਗਲੀ ਖ਼ਬਰ ਭਾਜਪਾ ਨਾਰਥ ਮੰਡਲ ਪਠਾਨਕੋਟ ਵਲੋਂ ਵਾਰਡ ਇੰਚਾਰਜਾਂ ਦਾ ਐਲਾਨ, ਸੰਗਠਨ ਨੂੰ ਮਿਲੇਗੀ ਨਵੀਂ ਮਜ਼ਬੂਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।