20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਦੂਜਾ ਆਲ ਓਪਨ ਵਾਲੀਬਾਲ ਟੂਰਨਾਮੈਂਟ ਸਫ਼ਲਤਾ ਪੂਰਵਕ ਸਮਾਪਤ

ਅਜੀਤ ਡੈਸਕ 07-04-2026
ਘਰੋਟਾ, 6 ਅਪ੍ਰੈਲ (ਸੰਜੀਵ ਗੁਪਤਾ)- ਨੌਸ਼ਹਿਰਾ ਨਲਬੰਦਾ ਵਿਚ ਯੂਥ ਕਲੱਬ ਵਲੋਂ ਪ੍ਰਧਾਨ ਕਰਨਦੀਪ ਸਿੰਘ ਦੀ ਅਗਵਾਈ ਹੇਠ ਦੂਜਾ ਆਲ ਓਪਨ ਵਾਲੀਬਾਲ ਟੂਰਨਾਮੈਂਟ ਉਤਸ਼ਾਹ ਨਾਲ ਕਰਵਾਇਆ ਗਿਆ | ਟੂਰਨਾਮੈਂਟ ਵਿਚ ਵੱਖ-ਵੱਖ ਇਲਾਕਿਆਂ ਦੀਆਂ ਟੀਮਾਂ ਨੇ ਭਾਗ ਲਿਆ ਤੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਦਾ ਦਿਲ ਜਿੱਤਿਆ | ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਨੌਸ਼ਹਿਰਾ ਕਲੱਬ ਤੇ ਕਿ੍ਸ਼ਵ ਕਲੱਬ ਵਿਚਕਾਰ ਕਾਫ਼ੀ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ | ਦੂਜੇ ਸੈਮੀਫਾਈਨਲ ਵਿਚ ਮੁਕੇਰੀਆਂ ਕਲੱਬ ਨੇ ਜੰਮੂ ਕਲੱਬ ਦਾ ਸਾਹਮਣਾ ਕੀਤਾ | ਦੋਹਾਂ ਮੈਚਾਂ ਵਿਚ ਖਿਡਾਰੀਆਂ ਨੇ ਜ਼ਬਰਦਸਤ ਖੇਡ ਦਿਖਾਈ | ਫਾਈਨਲ ਮੁਕਾਬਲਾ ਮੁਕੇਰੀਆਂ ਕਲੱਬ ਤੇ ਕਿ੍ਸ਼ਵ ਕਲੱਬ ਵਿਚਕਾਰ ਖੇਡਿਆ ਗਿਆ ਜਿਸ ਵਿਚ ਮੁਕੇਰੀਆਂ ਕਲੱਬ ਨੇ ਬਿਹਤਰੀਨ ਖੇਡ ਦਿਖਾਉਂਦੇ ਹੋਏ ਜਿੱਤ ਹਾਸਲ ਕੀਤੀ | ਇਸ ਤਰ੍ਹਾਂ ਮੁਕੇਰੀਆਂ ਕਲੱਬ ਟੂਰਨਾਮੈਂਟ ਦੀ ਜੇਤੂ ਟੀਮ ਬਣੀ, ਜਦਕਿ ਕਿ੍ਸ਼ਵ ਕਲੱਬ ਰਨਰਅੱਪ ਰਹੀ | ਟੂਰਨਾਮੈਂਟ ਦੌਰਾਨ ਰੋਹਿਤ ਕੁਮਾਰ (ਚਿੰਗੇੜਾ) ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਬੈਸਟ ਪਲੇਅਰ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਯੂਥ ਕਮੇਟੀ ਵਲੋਂ ਯੂਥ ਪ੍ਰਧਾਨ ਕਰਨਦੀਪ ਸਿੰਘ ਨੂੰ 5 ਫੁੱਟ ਦੀ ਟਰਾਫ਼ੀ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਟੂਰਨਾਮੈਂਟ ਨੂੰ ਸਫਲ ਬਣਾਉਣ ਵਿਚ ਪ੍ਰਵੀਨ, ਹਰਮਨਪ੍ਰੀਤ, ਗਗਨਦੀਪ, ਰਾਜਵਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਦਾ ਮਹੱਤਵਪੂਰਨ ਯੋਗਦਾਨ ਰਿਹਾ | ਸਾਰੇ ਪ੍ਰਬੰਧ ਕਰਨਦੀਪ ਸਿੰਘ ਦੀ ਅਗਵਾਈ ਹੇਠ ਯੂਥ ਕਲੱਬ ਵਲੋਂ ਬਹੁਤ ਹੀ ਵਧੀਆ ਢੰਗ ਨਾਲ ਕੀਤੇ ਗਏ |
ਪਿਛਲੀ ਖ਼ਬਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸੰਯੁਕਤ ਤੌਰ 'ਤੇ ਪਿੰਡ ਤਾਸ਼ ਅਤੇ ਮਾਖਨਪੁਰ ਵਿਚ ਤਲਾਸ਼ੀ ਮੁਹਿੰਮ ਚਲਾਈ ਅਗਲੀ ਖ਼ਬਰ ਤਾਈਕਵਾਂਡੋ ਚੈਂਪੀਅਨਸ਼ਿਪ ਦਾ ਦੂਜਾ ਦਿਨ ਸਫਲਤਾ ਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।