28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਲਵਿੰਦਰ ਸਿੰਘ ਲਾਡੀ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਬਣੇ

ਅਜੀਤ ਡੈਸਕ 10-04-2026
ਪਠਾਨਕੋਟ, 9 ਅਪ੍ਰੈਲ (ਵਿਨੋਦ)- ਸੀਨੀਅਰ ਕਾਂਗਰਸੀ ਲੀਡਰ ਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਲਵਿੰਦਰ ਸਿੰਘ ਲਾਡੀ ਨੂੰ ਸੂਬਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਅਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਬਾ ਕਾਂਗਰਸ ਵਲੋਂ ਜ਼ਿਲ੍ਹਾ ਕਾਂਗਰਸ ਪਠਾਨਕੋਟ ਵਿਚ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਲਈ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਨੇ ਧੰਨਵਾਦ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਸੂਬਾ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਣ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਮਿਸ਼ਨ 2027 ਤਹਿਤ ਉਹ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਦਿਨ ਰਾਤ ਕੰਮ ਕਰਨਗੇ |
ਪਿਛਲੀ ਖ਼ਬਰ ਭਾਜਪਾ ਤਾਰਾਗੜ੍ਹ ਮੰਡਲ ਵਲੋਂ ਕੀਤੀ ਗਈ ਮੀਟਿੰਗ ਅਗਲੀ ਖ਼ਬਰ ਘਰੋਟਾ ਸੇਵਾ ਕੇਂਦਰ ਦੀ ਇਮਾਰਤ ਦੇ ਨਿਰਮਾਣ 'ਚ ਦੇਰੀ ਤੋਂ 50 ਪਿੰਡਾਂ ਦੇ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।