04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਸ਼ਾ ਕਰਦਾ ਨੌਜਵਾਨ ਕਾਬੂ

ਅਜੀਤ ਡੈਸਕ 11-04-2026
ਗੁਰਦਾਸਪੁਰ, 10 ਅਪ੍ਰੈਲ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਨਸ਼ਾ ਕਰਦੇ ਸਮੇਂ ਕਾਬੂ ਕੀਤਾ ਹੈ | ਇਸ ਸਬੰਧੀ ਏ.ਐਸ.ਆਈ. ਰਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਦਾਣਾ ਮੰਡੀ ਪੁਰਾਣਾ ਸ਼ਾਲਾ ਪੁਰਾਣੇ ਗੁਦਾਮਾਂ ਨੇੜੇ ਇਕ ਟੁੱਟੇ ਹੋਏ ਕਮਰੇ ਵਿਚੋਂ ਦਿਨੇਸ਼ ਪੁੱਤਰ ਅਵਤਾਰ ਚੰਦ ਵਾਸੀ ਰੰਗੜ ਪਿੰਡੀ ਥਾਣਾ ਬਹਿਰਾਮਪੁਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਜਿਸ ਪਾਸੋਂ ਮੌਕੇ ਤੋਂ ਇਕ ਸਿਲਵਰ ਪੇਪਰ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ | ਸ਼ਾਲਾ ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ 'ਆਪ' ਦੇ ਯੂਥ ਆਗੂ ਗਗਨਦੀਪ ਸਿੰਘ ਨੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਇੰਡੀਅਨ ਬੈਂਕ ਇੰਪਲਾਈਜ਼ ਯੂਨੀਅਨ ਨੇ ਲੋੜਵੰਦ ਬੱਚਿਆਂ ਦੀ ਫ਼ੀਸ ਲਈ ਸਕੂਲ ਨੂੰ ਦਿੱਤਾ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।