04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

'ਆਪ' ਦੇ ਯੂਥ ਆਗੂ ਗਗਨਦੀਪ ਸਿੰਘ ਨੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 11-04-2026
ਗੁਰਦਾਸਪੁਰ, 10 ਅਪ੍ਰੈਲ (ਚੱਕਰਾਜਾ)- ਆਮ ਆਦਮੀ ਪਾਰਟੀ ਯੂਥ ਗੁਰਦਾਸਪੁਰ ਦੇ ਪ੍ਰਧਾਨ ਗਗਨਦੀਪ ਸਿੰਘ ਵਲੋਂ 'ਆਪ' ਦੇ ਪੰਜਾਬ ਇੰਚਾਰਜ ਤੇ ਦਿੱਲੀ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਨੀਸ਼ ਸਿਸੋਦੀਆ ਨਾਲ ਅਹਿਮ ਵਿਚਾਰਾਂ ਕੀਤੀਆਂ ਗਈਆਂ ਤੇ ਮਨੀਸ਼ ਸਿਸੋਦੀਆ ਵਲੋਂ ਉਨ੍ਹਾਂ ਨੰੂ ਪਾਰਟੀ ਲਈ ਤਗੜੇ ਹੋ ਕੇ ਕੰਮ ਕਰਨ ਦਾ ਆਸ਼ੀਰਵਾਦ ਦਿੱਤਾ | ਇਸ ਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੰੂ ਘਰ ਘਰ ਪਹੁੰਚਾਉਣ ਲਈ ਕਿਹਾ | ਗਗਨਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤ 'ਚ ਕੰਮ ਕਰ ਰਹੀ ਹੈ ਤੇ ਪਾਰਟੀ ਦੀਆਂ ਨੀਤੀਆਂ ਤੋਂ ਲੋਕ ਖੁਸ਼ ਤੇ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਦਿਨ ਰਾਤ ਇਕ ਕਰ ਕੇ ਪਾਰਟੀ ਦੀ ਵਿਚਾਰਧਾਰਾ ਤੇ ਸਰਕਾਰ ਦੇ ਫ਼ੈਸਲੇ ਲੋਕਾਂ ਤੱਕ ਪਹੁੰਚਾਏ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਮਨੀਸ਼ ਸਿਸੋਦੀਆ ਵਲੋਂ ਮਿਲੇ ਆਸ਼ੀਰਵਾਦ ਨਾਲ ਉਹ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਹੋ ਕੇ ਸਰਗਰਮੀ ਨਾਲ ਕੰਮ ਕਰਨਗੇ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਇਕ ਵਾਰ ਫਿਰ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਝੰਡਾ ਬੁਲੰਦ ਹੋ ਸਕੇ |
ਪਿਛਲੀ ਖ਼ਬਰ ਸੈਂਟਰਲ ਪਬਲਿਕ ਸਕੂਲ ਘਮਾਣ ਦੀ 8ਵੀਂ ਜਮਾਤ ਦੀ ਵਿਦਿਆਰਥਣ ਜੋਬਨਜੀਤ ਕੌਰ ਮੈਰਿਟ ਸੂਚੀ 'ਚ ਸ਼ਾਮਿਲ ਅਗਲੀ ਖ਼ਬਰ ਨਸ਼ਾ ਕਰਦਾ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।