04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਅਜੀਤ ਡੈਸਕ 11-04-2026
ਨੌਸ਼ਹਿਰਾ ਮੱਝਾ ਸਿੰਘ, 10 ਅਪ੍ਰੈਲ (ਰਵੀ ਭਗਤ)-ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਨੈਸ਼ਨਲ ਹਾਈਵੇ 'ਤੇ ਪਿੰਡ ਸੁਚੇਤਗੜ ਨੇੜੇ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਇਸ ਸਬੰਧੀ ਪੁਲਿਸ ਚੌਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ ਬਲਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਬਿਕਰਮ ਮਸੀਹ ਪੁੱਤਰ ਪਿਆਰਾ ਵਾਸੀ ਪਿੰਡ ਭੈਣੀ ਪਸਵਾਲ ਹਾਲ ਵਾਸੀ ਬੜੌਏ ਮੋਟਰਸਾਈਕਲ ਨੰਬਰ ਪੀ.ਬੀ.06-ਈ 8069 'ਤੇ ਨੌਸ਼ਹਿਰਾ ਮੱਝਾ ਸਿੰਘ ਤੋਂ ਧਾਰੀਵਾਲ ਵੱਲ ਨੂੰ ਆ ਰਿਹਾ ਸੀ ਕਿ ਜਦ ਉਹ ਪਿੰਡ ਸੁਚੇਤਗੜ ਦੇ ਯੂ-ਟਰਨ ਨੇੜੇ ਪੁੱਜਾ ਤਾਂ ਇਕ ਤੇਜ਼ ਰਫਤਾਰ ਟਰੱਕ ਨੰਬਰ ਪੀ.ਬੀ.12-1125 ਦੀ ਲਪੇਟ 'ਚ ਆ ਜਾਣ ਕਾਰਨ ਉਸ ਦੀ ਮੌਤ ਹੋ ਗਈ | ਚੌਕੀ ਇੰਚਾਰਜ ਬਲਜੀਤ ਸਿੰਘ ਨੇ ਕਿਹਾ ਕਿ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ |
ਪਿਛਲੀ ਖ਼ਬਰ ਬਟਾਲਾ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਵੱਡੀ ਗਿਣਤੀ ਕਿਸਾਨਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਤੇ ਲਿਬਰੇਸ਼ਨ ਦੇ ਵਿਸ਼ਵਾਸ ਤੋਂ ਬਾਅਦ ਹਾਈ ਵੋਲਟੇਜ ਤਾਰਾਂ ਦੇ ਟਾਵਰ 'ਤੇ ਚੜ੍ਹੇ ਪਿਓ-ਪੁੱਤ ਹੇਠਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।