03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬਟਾਲਾ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਵੱਡੀ ਗਿਣਤੀ ਕਿਸਾਨਾਂ ਨੇ ਕੀਤੀ ਸ਼ਮੂਲੀਅਤ

ਅਜੀਤ ਡੈਸਕ 11-04-2026
ਬਟਾਲਾ, 10 ਅਪ੍ਰੈਲ (ਸਤਿੰਦਰ ਸਿੰਘ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਅੱਜ ਬਟਾਲਾ ਦੀ ਦਾਣਾ ਮੰਡੀ ਵਿਖੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਵਿਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਕਿਸਾਨ ਮੇਲੇ ਦੀ ਪ੍ਰਧਾਨਗੀ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਵਲੋਂ ਕੀਤੀ ਗਈ | ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਮਹਿਤਾਬ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ, ਚੇਅਰਮੈਨ ਮਾਨਿਕ ਮਹਿਤਾ, ਕੇਨ ਕਮਿਸ਼ਨਰ ਡਾ. ਅਮਰੀਕ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਦੌਰਾਨ ਵੱਖ-ਵੱਖ ਕੰਪਨੀਆਂ ਤੇ ਖੇਤੀ ਅਦਾਰਿਆਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ | ਵਿਧਾਇਕ ਸ਼ੈਰੀ ਕਲਸੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀਆਂ ਖੋਜਾਂ ਤੇ ਸਿਫ਼ਾਰਸ਼ਾਂ ਨੂੰ ਅਪਨਾ ਕੇ ਆਪਣੀ ਕਿਸਾਨੀ ਨੂੰ ਲਾਭਕਾਰੀ ਬਣਾਉਣ | ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਨੇ ਇਜ਼ਰਾਇਲ ਵਰਗੇ ਦੇਸ਼ਾਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਉੱਥੇ ਦੇ ਕਿਸਾਨ ਘੱਟ ਰਕਬੇ 'ਚੋਂ ਵੀ ਉੱਚੀ ਆਮਦਨ ਹਾਸਲ ਕਰ ਰਹੇ ਹਨ | ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਤੇ ਕਿਸਾਨਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਚੇਅਰਮੈਨ ਜੋਬਨ ਰੰਧਾਵਾ ਤੇ ਚੇਅਰਮੈਨ ਮਾਨਕ ਮਹਿਤਾ ਸਮੇਤ ਅਗਾਂਹਵਧੂ ਕਿਸਾਨ ਗੁਰਵਿੰਦਰ ਸਿੰਘ ਬਾਜਵਾ ਤੇ ਗੁਰਇਕਬਾਲ ਸਿੰਘ ਕਾਹਲੋਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਕੇਨ ਕਮਿਸ਼ਨਰ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਗੰਨੇ ਦੀ ਖੇਤੀ ਨਾਲ ਸਬੰਧਿਤ ਅਹਿਮ ਜਾਣਕਾਰੀ ਦਿੱਤੀ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਆਏ ਮਾਹਿਰ ਡਾ. ਹਰਪਾਲ ਸਿੰਘ ਰੰਧਾਵਾ, ਡਾ. ਸਰਬਜੀਤ ਸਿੰਘ ਅÏਲਖ, ਡਾ. ਸਤਵਿੰਦਰ ਕੌਰ ਤੇ ਡਾ. ਰਾਜਵਿੰਦਰ ਨੇ ਵੀ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੇ ਫਸਲਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਕ ਜਾਣਕਾਰੀ ਦਿੱਤੀ | ਖੇਤੀਬਾੜੀ ਅਧਿਕਾਰੀ ਪਰਮਵੀਰ ਸਿੰਘ ਕਾਹਲੋ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਇਸ ਦੌਰਾਨ ਆਤਮਾ ਦੇ ਪੀਡੀ ਸੰਦੀਪ ਸਿੰਘ, ਡਿਪਟੀ ਪੀ.ਡੀ. ਪ੍ਰਭਜੋਤ ਸਿੰਘ, ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਸਟਾਫ ਤੇ ਹਜ਼ਾਰਾਂ ਕਿਸਾਨ ਮੌਜੂਦ ਸਨ |
ਪਿਛਲੀ ਖ਼ਬਰ ਅਧਿਆਪਕਾਂ ਨੇ ਟੈੱਟ ਵਿਰੁੱਧ ਪ੍ਰਾਈਵੇਟ ਮੈਂਬਰ ਬਿੱਲ ਪਾਸ ਕਰਵਾਉਣ ਸੰਬੰਧੀ ਐੱਮ.ਪੀ. ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰ... ਅਗਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।