03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਧਿਆਪਕਾਂ ਨੇ ਟੈੱਟ ਵਿਰੁੱਧ ਪ੍ਰਾਈਵੇਟ ਮੈਂਬਰ ਬਿੱਲ ਪਾਸ ਕਰਵਾਉਣ ਸੰਬੰਧੀ ਐੱਮ.ਪੀ. ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਗ ਪੱਤਰ ਦਿੱਤਾ

ਅਜੀਤ ਡੈਸਕ 11-04-2026
ਬਟਾਲਾ, 10 ਅਪ੍ਰੈਲ (ਸਤਿੰਦਰ ਸਿੰਘ)- ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਆਗੂ ਗੁਰਿੰਦਰ ਸਿੰਘ ਸਿੱਧੂ, ਸੋਮ ਸਿੰਘ, ਕੁਲਦੀਪ ਪੂਰੇਵਾਲ ਦਿਲਬਾਗ ਸਿੰਘ, ਤੇਜਿੰਦਰ ਸਿੰਘ ਸ਼ਾਹ, ਰਮਨ ਕੁਮਾਰ, ਪ੍ਰਵੀਨ ਕੁਮਾਰ ਦੀ ਅਗਵਾਈ ਵਿਚ ਸੁਪਰੀਮ ਕੋਰਟ ਵਲੋਂ ਰਾਸ਼ਟਰੀ ਅਧਿਆਪਕ ਸਿੱਖਿਆ ਪ੍ਰੀਸ਼ਦ ਦੇ ਨੋਟੀਫਿਕੇਸ਼ਨਾਂ ਦੀ ਅਣਦੇਖੀ ਕਰਦਿਆਂ ਸਮੁੱਚੇ ਅਧਿਆਪਕਾਂ 'ਤੇ ਥੋਪੇ ਟੈੱਟ ਵਿਰੁੱਧ ਸੀ.ਪੀ.ਆਈ. (ਐਮ) ਦੇ ਰਾਜ ਸਭਾ ਮੈਂਬਰ ਜੌਹਨ ਬਿ੍ਟਾਸ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤੇ ਬਿੱਲ ਨੰਬਰ 27 ਆਫ 2026 ਆਰ.ਟੀ.ਈ. ਐਕਟ 2009 ਦਾ ਸੋਧ ਬਿੱਲ 2026 ਪ੍ਰਾਈਵੇਟ ਮੈਂਬਰ ਬਿੱਲ ਲਈ ਧੰਨਵਾਦ ਕੀਤਾ ਤੇ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਲੋਕ ਸਭਾ ਮੈਂਬਰ ਸ: ਸੁਖਜਿੰਦਰ ਸਿੰਘ ਰੰਧਾਵਾ ਨੂੰ ਉਨ੍ਹਾਂ ਦੀ ਰਿਹਾਇਸ਼ ਪਿੰਡ ਧਾਰੋਵਾਲੀ ਵਿਖੇ ਮੰਗ ਪੱਤਰ ਦਿੱਤਾ ਗਿਆ ਅਤੇ ਉਨ੍ਹਾਂ ਨੇ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਤੇ ਹੋਰ ਪਾਰਟੀਆਂ ਦੇ ਰਾਜ ਸਭਾ ਦੇ ਮੈਂਬਰਾਂ ਨਾਲ ਰਾਬਤਾ ਕਾਇਮ ਕਰ ਕੇ ਇਸ ਬਿੱਲ ਦੀ ਹਮਾਇਤ ਕਰਨ ਲਈ ਅਪੀਲ ਕਰਨਗੇ ਤੇ ਲੋਕ ਸਭਾ ਸਦਨ ਵਿਚ ਜਦੋਂ ਵੀ ਇਹ ਬਿੱਲ ਪੇਸ਼ ਹੋਵੇਗਾ, ਇਸ ਬਿੱਲ ਨੂੰ ਪਾਸ ਕਰਵਾਉਣ ਲਈ ਜ਼ੋਰਦਾਰ ਹਮਾਇਤ ਕੀਤੀ ਜਾਵੇਗੀ | ਆਗੂਆਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਨਾ ਦੇਣ ਦੇ ਹਲਫ਼ਨਾਮੇ ਦੇ ਬਾਵਜੂਦ ਹਾਈਕੋਰਟ ਵਲੋਂ ਸਰਕਾਰ ਨੂੰ 30 ਜੂਨ ਤੱਕ ਮਹਿੰਗਾਈ ਭੱਤਾ ਜਾਰੀ ਕਰਨ ਦਾ ਅੰਤਰਿਮ ਫ਼ੈਸਲਾ ਦੇਣ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਜਿੱਤ ਕਰਾਰ ਦਿੱਤਾ | ਇਸ ਮੌਕੇ ਸੂਬਾ ਸਿੰਘ ਖਹਿਰਾ, ਗੁਰਜੀਤ ਸਿੰਘ, ਹਰਜੀਤ ਸਿੰਘ, ਧਰਮਿੰਦਰ ਸਿੰਘ, ਕਰਮਜੀਤ ਸਿੰਘ ਬਾਜਵਾ, ਗੁਰਮੁੱਖ ਸਿੰਘ, ਬਬਲਜੀਤ ਸਿੰਘ, ਰਾਜਬਿੰਦਰ ਸਿੰਘ, ਹਰਪਾਲ ਸਿੰਘ, ਸੰਦੀਪ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਕੁਮਾਰ, ਰਣਯੋਧ ਸਿੰਘ, ਮਨਜੀਤ ਸਿੰਘ, ਅਮਰਬੀਰ ਸਿੰਘ, ਸੁਭਾਸ਼ ਚੰਦ, ਰਘਬੀਰ ਚੰਦ, ਭਵਾਨੀ ਠਾਕੁਰ, ਰਜਨੀਸ਼ ਕੁਮਾਰ, ਸੁਰਿੰਦਰ ਸਿੰਘ, ਨਵਜੋਤ ਸਿੰਘ, ਗੁਰਮੀਤ ਸਿੰਘ, ਰਾਜੀਵ ਸਲਾਰੀਆ, ਪਵਨ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਬਟਾਲਾ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਵੱਡੀ ਗਿਣਤੀ ਕਿਸਾਨਾਂ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।