03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ : ਐਡਵੋਕੇਟ ਮਾਨ

ਐਡਵੋਕੇਟ ਸਰਬਜੀਤ ਸਿੰਘ ਮਾਨ <br/> 11-04-2026
ਸ੍ਰੀ ਹਰਿਗੋਬਿੰਦਪੁਰ, 10 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਆਗੂ ਐਡਵੋਕੇਟ ਸਰਬਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਪੈ ਰਹੇ ਬੇਮੌਸਮੀ ਮੀਂਹ ਤੇ ਗੜੇਮਾਰੀ ਦੇ ਕਾਰਨ ਕਿਸਾਨਾਂ ਦੀ ਪੱਕੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਬਹੁਤ ਥਾਵਾਂ ਤੇ ਗੜੇਮਾਰੀ ਕਾਰਨ ਫ਼ਸਲਾਂ ਤਬਾਹ ਹੋ ਗਈਆਂ ਤੇ ਜੋ ਪੱਕੀ ਕਣਕ ਦੀ ਖੜ੍ਹੀ ਫ਼ਸਲ ਹੈ ਉਹ ਵੀ ਖ਼ਰਾਬ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕਿਰਸਾਨੀ ਪਹਿਲਾਂ ਹੀ ਘਾਟੇ 'ਚ ਜਾ ਰਹੀ ਹੈ, ਕਿਸਾਨਾਂ ਨੇ ਬੈਂਕਾਂ ਕੋਲੋਂ ਵੱਡੀਆਂ ਲਿਮਟਾਂ ਚੁੱਕੀਆਂ ਹਨ ਜਿਸ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਕੋਲੋਂ ਪੁਰਜ਼ੋਰ ਮੰਗ ਕਰਦੇ ਹਾਂ ਕਿ ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਰੁਪਏ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ ਤੇ ਕਿਸਾਨਾਂ ਦੇ ਕਰਜ਼ੇ ਵੀ ਮੁਆਫ਼ ਕੀਤੇ ਜਾਣ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਫੋਕੇ ਲਾਰਿਆਂ ਵਿਚ ਨਾ ਰੱਖੇ |
ਪਿਛਲੀ ਖ਼ਬਰ ਅਧਿਆਪਕਾਂ ਨੇ ਟੈੱਟ ਵਿਰੁੱਧ ਪ੍ਰਾਈਵੇਟ ਮੈਂਬਰ ਬਿੱਲ ਪਾਸ ਕਰਵਾਉਣ ਸੰਬੰਧੀ ਐੱਮ.ਪੀ. ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰ... ਅਗਲੀ ਖ਼ਬਰ ਵਿੱਦਿਆ ਦੇ ਖੇਤਰ 'ਚ ਚਾਨਣ ਮੁਨਾਰਾ ਸਰਵਜੋਤੀ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।