03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਦਸਤਾਰ ਸਜਾਓ ਮੁਕਾਬਲਿਆਂ 'ਚੋਂ ਮਾਰੀਆਂ ਮੱਲਾਂ

ਅਜੀਤ ਡੈਸਕ 11-04-2026
ਧਾਰੀਵਾਲ, 10 ਅਪ੍ਰੈਲ (ਸਵਰਨ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਰਾਹੀਂ ਧਰਮ ਪ੍ਰਚਾਰ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਦਸਤਾਰ ਸਜਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸੇ ਲੜੀ ਤਹਿਤ ਪਿਛਲੇ ਦਿਨੀਂ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਦਸਤਾਰ ਸਜਾਓ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਦੇ ਕੁਲਬੀਰ ਸਿੰਘ ਨੇ ਪਹਿਲਾ, ਸਾਹਿਬਜੋਤ ਸਿੰਘ ਨੇ ਦੂਜਾ ਤੇ ਮਨਿੰਦਰਬੀਰ ਸਿੰਘ ਨੇ ਤੀਸਰਾ ਸਥਾਨ ਆਪਣੇ ਆਪਣੇ ਗਰੁੱਪ ਵਿਚੋਂ ਹਾਸਲ ਕਰ ਕੇ ਸਕੂਲ ਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ 'ਚ ਬਤੌਰ ਜੱਜ ਦੀ ਭੂਮਿਕਾ ਅਮਰੀਕ ਸਿੰਘ ਲੇਹਲ ਤੇ ਹਰਸਿਮਰਨ ਸਿੰਘ ਜਫਰਵਾਲ ਨੇ ਨਿਭਾਈ | ਪਿ੍ੰਸੀਪਲ ਸਰਬਜੀਤ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਤਗਮੇ ਦੇ ਨਾਲ ਸਨਮਾਨਿਤ ਕੀਤਾ ਗਿਆ ਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਪਤਿਤ ਹੋ ਚੁੱਕੇ ਬੱਚਿਆਂ ਤੇ ਨੌਜਵਾਨਾਂ ਨੂੰ ਕੇਸ ਰੱਖਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਟਸ ਦੇ ਮੈਗਾ ਰੁਜ਼ਗਾਰ ਮੇਲੇ 'ਚ ਪੁੱਜੀਆਂ ਵੱਕਾਰੀ ਕੰਪਨੀਆਂ ਅਗਲੀ ਖ਼ਬਰ ਨਗਰ ਕੀਰਤਨ ਦਾ ਘੱਲੂਘਾਰਾ ਸਾਹਿਬ ਵਿਖੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।