02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੀਬੀ ਜਗੀਰ ਕੌਰ ਨੂੰ ਅਕਾਲੀ ਦਲ (ਪੁਨਰ ਸੁਰਜੀਤ) ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕਰਨ 'ਤੇ ਜਥੇਦਾਰ ਬਰਿਆਰ ਵਲੋਂ ਵਧਾਈ

ਅਜੀਤ ਡੈਸਕ 11-04-2026
ਘੁਮਾਣ, 10 ਅਪ੍ਰੈਲ (ਬੰਮਰਾਹ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਵਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪਾਰਟੀ ਦਾ ਇਸਤਰੀ ਵਿੰਗ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਬਰਿਆਰ ਨੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਹਿਲਾਵਾਂ ਦਾ ਵੱਡਾ ਰੋਲ ਹੋਵੇਗਾ | ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੇ ਲੰਮਾ ਸਮਾਂ ਜਿੱਥੇ ਸਿਆਸੀ ਖੇਤਰ ਵਿਚ ਕੰਮ ਕੀਤਾ ਉੱਥੇ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਤਜਰਬਾ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਚ ਵੀ ਜਲਦ ਇਸਤਰੀ ਵਿੰਗ ਲਈ ਅਹਿਮ ਨਿਯੁਕਤੀਆਂ ਹੋਣਗੀਆਂ | ਇਸ ਮੌਕੇ ਬਲਵਿੰਦਰ ਸਿੰਘ, ਮਨਜੀਤ ਸਿੰਘ, ਹਰਬਖਸ਼ ਸਿੰਘ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਨਾਰੀ ਸਿੱਖਿਆ ਦਾ ਸਾਕਾਰ ਰੂਪ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫ਼ਾਰ ਵੁਮੈਨ ਗੁਰਦਾਸਪੁਰ ਅਗਲੀ ਖ਼ਬਰ ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਟਸ ਦੇ ਮੈਗਾ ਰੁਜ਼ਗਾਰ ਮੇਲੇ 'ਚ ਪੁੱਜੀਆਂ ਵੱਕਾਰੀ ਕੰਪਨੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।