02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਐੱਸ.ਜ਼ੈੱਡ.ਐਸ.ਐਫ.ਐੱਸ. ਖ਼ਾਲਸਾ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 11-04-2026
ਧਾਰੀਵਾਲ, 10 ਅਪ੍ਰੈਲ (ਸਵਰਨ ਸਿੰਘ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵਲੋਂ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦੇ ਹੋਏ ਗੁਰਦੁਆਰਾ ਬੇਬੇ ਨਾਨਕੀ ਜੀ ਧਾਰੀਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ, ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਰਲ ਕੇ ਕਰਦੇ ਹੋਏ ਨਵੇਂ ਸੈਸ਼ਨ 2026-27 ਦੀ ਆਰੰਭਤਾ ਕੀਤੀ ਗਈ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਬੱਚਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਤੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਕਵੀਸ਼ਰੀ, ਕਵਿਤਾਵਾਂ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ 'ਤੇ ਵਿਸ਼ੇਸ਼ ਭਾਸ਼ਣ ਪੇਸ਼ ਕੀਤੇ ਗਏ | ਪਿ੍ੰਸੀਪਲ ਡਾ. ਗਗਨਜੀਤ ਕੌਰ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਹੋਰ ਸਖ਼ਤ ਮਿਹਨਤ ਨਾਲ ਪੜ੍ਹਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਗੁਰਦੇਵ ਸਿੰਘ ਸੋਹਲ, ਸਕੱਤਰ ਕੁਲਦੀਪ ਸਿੰਘ ਪਟਵਾਰੀ, ਗੁਰਜੀਤ ਸਿੰਘ ਲੇਹਲ, ਕੁਲਦੀਪ ਸਿੰਘ ਸੋਹਲ ਤੇ ਅਮਰਜੀਤ ਸਿੰਘ ਹੈਪੀ ਵਲੋਂ ਸਕੂਲ ਦੇ ਪਿਛਲੇ ਸਾਲ ਦੀ ਪ੍ਰਾਪਤੀਆਂ ਤੇ ਵੱਖ-ਵੱਖ ਗਤੀਵਿਧੀਆਂ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਹਰੇਕ ਵਿਦਿਆਰਥੀ ਚੰਗੀ ਪੜ੍ਹਾਈ ਕਰ ਕੇ ਸਫ਼ਲਤਾ ਦੀ ਪੂੰਜੀ ਹਾਸਲ ਕਰਨ |
ਪਿਛਲੀ ਖ਼ਬਰ ਬੀ.ਕਾਮ. ਸਮੈਸਟਰ ਦੂਜਾ ਤੇ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੱਤਾਧਾਰੀ 'ਆਪ' ਸਰਕਾਰ ਦੇ ਵਿਕਾਸ ਕਾਰਜ ਨੀਂਹ ਪੱਥਰਾਂ ਤੱਕ ਹੀ ਸੀਮਤ : ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।