02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੀ.ਕਾਮ. ਸਮੈਸਟਰ ਦੂਜਾ ਤੇ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 11-04-2026
ਫ਼ਤਹਿਗੜ੍ਹ ਚੂੜੀਆਂ, 10 ਅਪ੍ਰੈਲ (ਐੱਮ.ਐੱਸ. ਫੁੱਲ)- ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਫ਼ਤਹਿਗੜ੍ਹ ਚੂੜੀਆਂ ਵਿਖੇ ਚੱਲ ਰਹੇ 3 ਸਾਲਾਂ ਡਿਗਰੀ ਕੋਰਸ ਬੀ.ਕਾਮ ਸਮੈਸਟਰ ਦੂਜਾ ਤੇ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਦਸੰਬਰ 2025 ਵਿਚ ਲਈਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ ਅਨੁਸਾਰ ਬੀ.ਕਾਮ. ਸਮੈਸਟਰ ਚੌਥਾ ਵਿਚੋਂ ਸੁਪ੍ਰੀਤ ਕੌਰ ਨੇ 80 ਫ਼ੀਸਦੀ, ਅਦਿਤੀ ਨੇ 78.3 ਫ਼ੀਸਦੀ, ਬਲਜੀਤ ਕੌਰ ਤੇ ਰਵਨੀਤ ਕੌਰ 76.5 ਫ਼ੀਸਦੀ ਅੰਕ ਹਾਸਲ ਕਰ ਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ | ਬੀ.ਕਾਮ. ਸਮੈਸਟਰ ਦੂਸਰਾ ਦੇ ਐਲਾਨੇ ਨਤੀਜੇ ਅਨੁਸਾਰ ਸਿਮਰਨਪ੍ਰੀਤ ਕੌਰ ਨੇ 74 ਫ਼ੀਸਦੀ, ਅਮਨਪ੍ਰੀਤ ਕੌਰ ਨੇ 72 ਫ਼ੀਸਦੀ, ਰੁਪਿੰਦਰ ਕੌਰ ਤੇ ਅਰਸ਼ਦੀਪ ਕੌਰ ਨੇ 72 ਫ਼ੀਸਦੀ ਤੇ ਜਸ਼ਨਪ੍ਰੀਤ ਕੌਰ ਨੇ 70 ਫ਼ੀਸਦੀ ਅੰਕ ਹਾਸਲ ਕਰ ਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ | ਕਾਲਜ ਪਿ੍ੰਸੀਪਲ ਡਾ. ਮਿ੍ਣਾਲ ਗੁਪਤਾ ਨੇ ਇਸ ਵਧੀਆ ਨਤੀਜੇ 'ਤੇ ਵਿਦਿਆਰਥਣਾਂ ਨੂੰ ਵਧਾਈ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਾਮਰਸ ਵਿਭਾਗ ਦੇ ਸਟਾਫ਼ ਡਾ. ਰੁਚੀ ਕੋਹਲੀ, ਪ੍ਰਭਜੋਤ ਕੌਰ ਤੇ ਪਰਮਿੰਦਰ ਕੌਰ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਸਰਕਾਰ ਦੇ ਕਾਰਜਾਂ ਤੋਂ ਸੰਤੁਸ਼ਟ ਲੋਕਾਂ ਦੀ 'ਆਪ' 'ਤੇ ਭਰੋਸੇਯੋਗਤਾ ਮਜ਼ਬੂਤ ਹੋਈ : ਚੇਅਰਮੈਨ ਬਾਠ ਝੰਗੀ ਅਗਲੀ ਖ਼ਬਰ ਐੱਸ.ਜ਼ੈੱਡ.ਐਸ.ਐਫ.ਐੱਸ. ਖ਼ਾਲਸਾ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।