01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ 'ਸ਼ਾਨਦਾਰ 4 ਸਾਲ ਭਗਵੰਤ ਮਾਨ ਸਰਕਾਰ ਨਾਲ' ਤਹਿਤ ਵਿਚਾਰ ਸਾਂਝੇ ਕੀਤੇ

ਅਜੀਤ ਡੈਸਕ 11-04-2026
ਡੇਰਾ ਬਾਬਾ ਨਾਨਕ, 10 ਅਪ੍ਰੈਲ (ਹੀਰਾ ਸਿੰਘ ਮਾਂਗਟ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਮਰਾਏ ਤੇ ਸਾਧਾਂਵਾਲੀ ਵਿਖੇ ਵੱਖ-ਵੱਖ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬੀਤੇ 4 ਸਾਲਾਂ ਦੌਰਾਨ ਕਰਵਾਏ ਗਏ ਵਿਕਾਸੀ ਕੰਮਾਂ ਤੇ ਪੰਜਾਬ ਵਿਚ ਚੱਲ ਰਹੀਆਂ ਲੋਕ-ਹਿੱਤ ਯੋਜਨਾਵਾਂ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਅਤੇ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਪਿਛਲੇ 4 ਸਾਲਾਂ ਵਿਚ ਪੰਜਾਬ ਵਿਚ ਰਿਕਾਰਡ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ | ਇਸ ਮੌਕੇ 'ਆਪ' ਆਗੂ ਚੰਨਣ ਸਿੰਘ ਖਾਲਸਾ, ਅਮੋਲਕ ਸਿੰਘ ਸਰਪੰਚ ਸਮਰਾ, ਪ੍ਰਧਾਨ ਲਖਬੀਰ ਸਿੰਘ ਆੜ੍ਹਤੀ ਯੂਨੀਅਨ, ਵਰਿਆਮ ਸਿੰਘ ਸਮਰਾ, ਲਵਪ੍ਰੀਤ ਸਿੰਘ ਪੀ.ਏ., ਹਰਦਿਆਲ ਸਿੰਘ, ਦੀਵਾਨ ਸਿੰਘ, ਸਵਿੰਦਰ ਸਿੰਘ, ਨਿਸ਼ਾਨ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ, ਤਰਲੋਕ ਸਿੰਘ, ਜਗੀਰ ਸਿੰਘ ਤੇ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਬਟਾਲਾ-2 'ਚ ਇਕ ਰੋਜ਼ਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਐੱਮ.ਐੱਸ.ਸੀ. (ਆਈ.ਟੀ.) ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।